Breaking NewsD5 specialNewsPoliticsPunjabTop News

ਸੱਤਾ ਦਾ ਨਸ਼ਾ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਤੇ ਆਗੂਆਂ ਦੇ ਸਿਰ ਚੜ ਕੇ ਬੋਲ ਰਿਹਾ ਹੈ: ਸ਼ਰਮਾ

ਪੰਜਾਬ ਵਿੱਚ ਹਰ ਤਰ੍ਹਾਂ ਦੇ ਤਬਾਦਲੇ ਬੰਦ ਕਰਨ ਦਾ ਐਲਾਨ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਰੋਜ਼ਾਨਾ ਕਰ ਰਹੇ ਹਨ ਪ੍ਰਸ਼ਾਸਨਿਕ ਤਬਾਦਲੇ: ਅਸ਼ਵਨੀ ਸ਼ਰਮਾ

ਭਾਜਪਾ ਪ੍ਰਤਾੜਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਅਤੇ ਹਰ ਸੰਭਵ ਮਦਦ ਲਈ ਵੀ ਤਿਆਰ: ਸ਼ਰਮਾ

ਅਸ਼ਵਨੀ ਸ਼ਰਮਾ ਵੱਲੋਂ ਅੰਮ੍ਰਿਤ ਮਹੋਤਸਵ ਤਹਿਤ ਪੰਜਾਬ ਦੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਸੰਬੰਧੀ ਲਗਾਈਆਂ ਗਾਈਆਂ ਜ਼ਿੰਮੇਵਾਰੀਆਂ।

ਚੰਡੀਗੜ੍ਹ: ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣੇ ਦੇ ਮੌਕੇ ‘ਤੇ ਦੇਸ਼ ਭਰ ‘ਚ ਮਨਾਏ ਜਾ ਰਹੇ ‘ਅੰਮ੍ਰਿਤ-ਮਹਤਸਵ’ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਹਰ ਘਰ ਤਿਰੰਗਾ’ ਲਹਿਰਾਉਣ ਦੇ ਦਿੱਤੇ ਸੱਦੇ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਭਾਜਪਾ ਨੇ ਇਸ ਸਬੰਧੀ ਵਿਸਤ੍ਰਿਤ ਯੋਜਨਾ ਬਣਾ ਲਈ ਹੈ ਅਤੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਮੂਸੇਵਾਲਾ ਨਾਲ ਕੰਮ ਕਰਨ ਵਾਲਾ ਆਇਆ ਕੈਮਰੇ ਸਾਹਮਣੇ | D5 Channel Punjabi

ਹਰ ਘਰ ਤਿਰੰਗਾ ਮੁਹਿਮ ਹੇਠ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਹ ਆਪੋ-ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਘਰ-ਘਰ ਦੇਸ਼ ਦੀ ਸ਼ਾਨ ਨੂੰ ਤਿਰੰਗਾ ਲਹਿਰਾਉਣ ਲਈ ਲੋਕਾਂ ਨੂੰ ਪ੍ਰੇਰਤ ਕਕਰ ਰਹੇ ਹਨ। ਇਹ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਇਹ ਮੁਹਿੰਮ ਸਾਰਿਆਂ ਨੂੰ ਆਪਸ ਵਿੱਚ ਜੋੜਨ ਦੀ ਮੁਹਿੰਮ ਹੈ।

Farmers News : ਕਿਸਾਨਾਂ ਨੇ ਰੋਕੀਆਂ ਟ੍ਰੇਨਾਂ, ਪੱਟੜੀਆਂ ’ਤੇ ਪੈ ਗਏ ਲੰਮੇ | D5 Channel Punjabi

ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦੀਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਣੀ ਨੂੰ ਹਾਲੇ ਚਾਰ ਮਹੀਨੇ ਹੀ ਹੋਏ ਹਨ, ਪਰ ਸੱਤਾ ਦਾ ਨਸ਼ਾ ਮਾਨ ਸਰਕਾਰ ਦੇ ਮੰਤਰੀਆਂ ਅਤੇ ਹੋਰਨਾਂ ਆਗੂਆਂ ਦੇ ਸਿਰ ‘ਤੇ ਚੜ੍ਹ ਕੇ ਬੋਲ ਰਿਹਾ ਹੈ ਅਤੇ ਇਸ ਸਰਕਾਰ ਦੇ ਆਗੂ ਵੀ.ਸੀ. ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਕੇ ਉਹਨਾਂ ਨੂੰ ਪ੍ਰਤਾੜਤ ਕਰਦੇ ਫਿਰ ਰਹੇ ਹਨ। ਭਾਰਤੀ ਜਨਤਾ ਪਾਰਟੀ ਇਹਨਾਂ ਸਾਰੇ ਪ੍ਰਤਾੜਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਲਈ ਵੀ ਤਿਆਰ ਹੈ।

Breaking News : ਦੇਖੋ ਕਿਵੇਂ ਭੁੱਨਿਆ ਆਮ ਆਦਮੀ ਪਾਰਟੀ ਦਾ ਲੀਡਰ | D5 Channel Punjabi

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਅਜਿਹੇ ਵਤੀਰੇ ਲਈ ਤੁਰੰਤ ਉਨ੍ਹਾਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ, ਨਾਲ ਹੀ ਉਨ੍ਹਾਂ ਨੂੰ ਪ੍ਰਤਾੜਤ ਅਧਿਕਾਰੀਆਂ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਜਿਸ ਦੀ ਤਾਜ਼ਾ ਮਿਸਾਲ ਮਲੇਰਕੋਟਲਾ ਵਿੱਚ ਹੋਇਆ ਕਤਲ ਹੈ, ਇਹ ਕਿਸੇ ਪਾਰਟੀ ਵਿਸ਼ੇਸ਼ ਦੇ ਆਗੂ ਦਾ ਨਹੀਂ, ਸਗੋਂ ਇੱਕ ਹੋਰ ਪੰਜਾਬੀ ਦਾ ਕਤਲ ਹੈ। ਮਾਨ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

Punjab Police News : ਲਓ High Alert ਜਾਰੀ, ਚੱਪੇ-ਚੱਪੇ ‘ਤੇ ਲੱਗੀ ਭਾਰੀ Police | D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਦੀ ਕਠਪੁਤਲੀ ਬਣਨਾ ਛੱਡ ਕੇ ਪੰਜਾਬ ਦਾ ਮੁੱਖ ਮੰਤਰੀ ਬਣ ਕੇ ਆਪਣੇ ਫੈਸਲੇ ਖੁਦ ਲੈਣੇ ਚਾਹਿਦਾ ਹਨ। ਮਾਨ ਨੂੰ ਦਿੱਲੀ ਮਾਡਲ ਦੀ ਦੁਹਾਈ ਦੇਣਾ ਬੰਦ ਕਰਨੀ ਚਾਹੀਦੀ ਹੈ ਅਤੇ ਆਪਣੇ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਕਦਮ ਚੁੱਕਣੇ ਚਾਹੀਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ‘ਚ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ, ਜਿਸ ਕਾਰਨ ਸਿਰਫ 21 ਲੱਖ ਰੁਪਏ ਦੀ ਬਚਤ ਹੋਈ, ਪਰ ਭਗਵੰਤ ਮਾਨ ਨੇ ਇਸ ਦੇ ਪ੍ਰਚਾਰ ਲਈ 42 ਲੱਖ ਰੁਪਏ ਖਰਚ ਕੀਤੇ। ਦਿੱਲੀ ਦੀ ਆਬਕਾਰੀ ਨੀਤੀ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਕੇਜਰੀਵਾਲ ਦੀ ਨਵੀਂ ਆਬਕਾਰੀ ਨੀਤੀ ਫੇਲ੍ਹ ਹੋ ਗਈ ਹੈ।

Sidhu Moose Wala Case : ਗੈਂਗਸਟਰ ਮੰਨਾ ਕੋਲੋ ਜੇਲ੍ਹ ਚੋਂ ਮਿਲਿਆ ਖ਼ਤਰਨਾਕ ਸਮਾਨ! | D5 Channel Punjabi

ਦਿੱਲੀ ਵਿੱਚ 6 ਮਹੀਨਿਆਂ ਲਈ ਪੁਰਾਣੀ ਆਬਕਾਰੀ ਨੀਤੀ ਲਾਗੂ ਹੋ ਚੁੱਕੀ ਹੈ। ਉੱਥੇ ਹੀ ਸੀ.ਬੀ.ਆਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਅਫ਼ਸਰਾਂ ਦੇ ਤਬਾਦਲੇ ਬੰਦ ਕਰਨ ਦਾ ਐਲਾਨ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਪ੍ਰਸ਼ਾਸਨਿਕ ਅਫ਼ਸਰਾਂ ਦੇ ਤਬਾਦਲੇ ਕਰਦੇ ਰਹਿੰਦੇ ਹਨ। ਅੱਜ ਪੰਜਾਬ ਦੇ ਲੋਕ ਮਾਨ ਸਰਕਾਰ ਵੱਲੋਂ ਪੈਦਾ ਕੀਤੇ ਅਰਾਜਕਤਾ ਅਤੇ ਡਰ ਦੇ ਮਾਹੌਲ ਤੋਂ ਬੇਹੱਦ ਦੁਖੀ ਹਨ ਅਤੇ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ ਅਤੇ ਦਿਆਲ ਸਿੰਘ ਸੋਢੀ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button