ਨੋਇਡਾ ਪੁਲਿਸ ਨੇ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਯੂਟਿਊਬਰ ਐਲਵਿਸ਼ ਯਾਦਵ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਐਲਵਿਸ਼ ਤੋਂ ਲੰਬੀ ਪੁੱਛਗਿੱਛ ਕੀਤੀ ਗਈ ਸੀ। ਹਾਲ ਹੀ ‘ਚ ਨੋਇਡਾ ‘ਚ ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ ਪਰਦਾਫਾਸ਼ ਦੌਰਾਨ ਅਲਵਿਸ਼ ਯਾਦਵ ਦਾ ਨਾਂ ਸਾਹਮਣੇ ਆਇਆ ਸੀ। ਉਦੋਂ ਤੋਂ ਇਹ ਮੰਨਿਆ ਜਾ ਰਿਹਾ ਸੀ ਕਿ ਪੁਲਿਸ ਐਲਵਿਸ਼ ਨੂੰ ਗ੍ਰਿਫਤਾਰ ਕਰ ਸਕਦੀ ਹੈ।ਪਿਛਲੇ ਸਾਲ ਨੋਇਡਾ ਪੁਲਿਸ ਨੇ ਸੈਕਟਰ 51 ਦੇ ਇੱਕ ਗੈਸਟ ਹਾਊਸ ਤੋਂ ਕੁੱਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਤਾਂ ਉਨ੍ਹਾਂ ਦੇ ਕੋਲ ਪੰਜ ਪ੍ਰਜਾਤੀਆਂ ਦੇ 9 ਸੱਪ ਮਿਲੇ ਸਨ ਅਤੇ ਜ਼ਹਿਰ ਵੀ ਬਰਾਮਦ ਕੀਤਾ ਗਿਆ ਸੀ। ਇਨ੍ਹਾਂ ਲੋਕਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਅਲਵਿਸ਼ ਯਾਦਵ ਨੂੰ ਮੁਲਜ਼ਮ ਬਣਾਇਆ ਗਿਆ ਸੀ। ਐਤਵਾਰ ਨੂੰ ਸੈਕਟਰ 135 ਥਾਣਾ ਪੁਲਸ ਨੇ ਇਲਵਿਸ਼ ਨੂੰ ਇਸੇ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦੌਰਾਨ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਪੁੱਛਗਿੱਛ ਤੋਂ ਬਾਅਦ ਪੁਲਸ ਨੇ ਇਲਵਿਸ਼ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.