Breaking NewsD5 specialNewsPress ReleasePunjab

ਸ. ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ‘ਚ ਵਾਧਾ

ਚੰਡੀਗੜ੍ਹ :ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਉਪਰੰਤ ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਨੌਜਵਾਨਾਂ ਨੂੰ ਸ਼ਾਮਲ ਕਰਨ ਦਾ ਫੈਂਸਲਾ ਕੀਤਾ ਹੈ ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਰੋਮਾਣਾ ਨੇ ਦੱਸਿਆ ਕਿ ਸ.ਅਕਾਲਅਰਪਨ ਸਿੰਘ ਬਰਾੜ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ.ਅਸੀਸਪ੍ਰੀਤ ਸਿੰਘ ਸਾਇਆਂਵਾਲਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ ।ਉਹਨਾਂ ਦੱਸਿਆ ਕਿ ਸ.ਲਵਪ੍ਰੀਤ ਸਿੰਘ ਸ਼ਾਹਦੀਨ ਵਾਲਾ ਨੂੰ ਜਿਲ੍ਹਾ ਫਿਰੋਜ਼ਪੁਰ (ਸ਼ਹਿਰੀ) ਦਾ ਪ੍ਰਧਾਨ  ਅਤੇ ਦਰਬਾਰਾ ਸਿੰਘ ਵਿਰਦੀ ਨੂੰ ਜਿਲ੍ਹਾ ਕਪੂਰਥਲਾ (ਸ਼ਹਿਰੀ)  ਦਾ ਪ੍ਰਧਾਨ ਬਣਾਇਆ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button