ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ’ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਰਿਟਰਨਿੰਗ ਅਫਸਰ ਨੇ ਦੋ ਦਿਨਾਂ ‘ਚ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀ 21 ਮਈ ਨੂੰ ਜਗਰਾਉਂ ਵਿਖੇ ਹੋਣ ਵਾਲੇ ਮਹਾਂ ਰੈਲੀ ਵਾਸਤੇ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਅਤੇ ਆਧਾਰਿਤ ਐੱਸਕੇਐੱਮ ਦੇ ਪ੍ਰਧਾਨਗੀ ਮੰਡਲ ਦੀ ਆਨਲਾਈਨ ਮੀਟਿੰਗ ਹੋਈ।
ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਕਾਫੀ ਚਿਰ ਪਹਿਲਾਂ ਇਹ ਫ਼ੈਸਲਾ ਕੀਤਾ ਸੀ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਹੈ। ਇਸ ਲਈ ਭਾਜਪਾ ਦਾ ਪਰਦਾਫਾਸ਼ ਕਰਨ, ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਗਈ ਕਿ ਉਹ ਹੰਸ ਰਾਜ ਹੰਸ ਦੇ ਬਿਆਨਾਂ ਦਾ ਨੋਟਿਸ ਲੈਂਦੇ ਹੋਏ ਉਸ ਖਿਲਾਫ ਸਖ਼ਤ ਕਾਰਵਾਈ ਕਰੇ।ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸਾਂ ਵਿੱਚ ਗਿਰਫਤਾਰ ਕਰਕੇ ਜੇਲ੍ਹ ਭੇਜਣ ਦੀ ਸਖਤ ਨਿਖੇਧੀ ਕਰਦਿਆਂ ਉਸ ਨੂੰ ਜੇਲ੍ਹ ਵਿੱਚੋਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ, ਭਾਜਪਾ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਚਾਉਣ ਲਈ ਹੀ ਗਿਰਫਤਾਰੀਆਂ ਕਰ ਰਹੀ ਹੈ ਅਤੇ ਇਹ ਸਿੱਧ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.