Breaking NewsD5 specialNewsPress ReleasePunjab

ਸ. ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣ ਕਰ ਜਾਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸ. ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਹਰਮਿੰਦਰ ਸਿੰਘ ਨੇ ਲੰਮਾਂ ਸਮਾਂ ਚੀਫ ਖ਼ਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿਚ ਸੇਵਾਵਾਂ ਨਿਭਾਈਆਂ ਹਨ, ਜੋ ਸ਼ਲਾਘਾਯੋਗ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਹਰਮਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

ਲਓ ਖੁੱਲ੍ਹ ਗਈ ਹਸਪਤਾਲਾਂ ਦੀ ਪੋਲ, ਧਾਹਾਂ-ਧਾਹਾਂ ਮਾਰ-ਮਾਰ ਰੋਏ ਲੋਕ,ਕੱਢਤਾ ਜਲੂਸ!ਦੇਖੋ ਕੈਪਟਨ ਸਾਬ੍ਹ!

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ. ਹਰਮਿੰਦਰ ਸਿੰਘ ਫਰੀਡਮ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button