Big Breaking – ਹਜ਼ੂਰ ਸਾਹਿਬ ਤੋਂ ਪਰਤੇ ਪੰਜ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ

ਤਰਨ ਤਾਰਨ : ਪੰਜਾਬ ‘ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਆਏ ਦਿਨ ਨਵੇਂ ਨਵੇਂ ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਕੀਤੇ ਗਏ ਲਾਕਡਾਊਨ ‘ਚ ਗ਼ਰੀਨ ਜ਼ੋਨ ਦੇ ਚੱਲ ਰਹੇ ਜ਼ਿਲ੍ਹਾ ਤਰਨ ਤਾਰਨ ਵਿਚ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਨਜ਼ਦੀਕੀ ਕਸਬਾ ਸੁਰ ਸਿੰਘ ਦੇ ਪੰਜ ਵਿਅਕਤੀ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਪਾਏ ਗਏ।
ਅੰਮ੍ਰਿਤਧਾਰੀ ਸਿੱਖ ਨੂੰ ਨੰਗਾ ਕਰਨ ਵਾਲੇ SHO ਦੇ ਖਿਲਾਫ, ਪੰਜਾਬ ਦੇ ਇਸ ਲੀਡਰ ਨੇ ਕੱਪੜੇ ਉਤਾਰਕੇ ਕੀਤਾ ਪ੍ਰਦਰਸ਼ਨ
ਇਨ੍ਹਾਂ ਵਿਅਕਤੀਆਂ ਦੇ ਸੈਂਪਲ ਸ਼ਨੀਵਾਰ ਨੂੰ ਜਾਂਚ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਭੇਜੇ ਗਏ ਸਨ। ਜਿਸ ਦੀ ਰਿਪੋਰਟ ਅੱਜ ਆਉਣ ‘ਤੇ ਪੰਜ ਵਿਅਕਤੀਆਂ ਦੇ ਕੋਰੋਨਾ ਵਾਇਰਸ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਬੰਧਿਤ ਵਿਅਕਤੀਆਂ ਦੇ ਘਰ ਵਿਚ ਜਾ ਕੇ ਉਨ੍ਹਾਂ ਨੂੰ ਇਲਾਜ ਲਈ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਜਾ ਰਿਹਾ ਹੈ।
Village Sur Singh, Patti/ Bhikhiwind, Tarn Taran district.
BREAKING— 5 Nanded pilgrims test positive.
They had returned in Bolero and Innova cars and were tested on 25th April, at arrival. The test results of five of them came positive, today.
(1/2)
— KBS Sidhu, IAS, Spl. Chief Secretary, Punjab. (@kbssidhu1961) April 27, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.