InternationalTop News

ਹਮਾਸ ਦੇ ਸਿਆਸੀ ਵਿੰਗ ਦੇ ਮੁਖੀ ਇਸਮਾਈਲ ਹਾਨੀਆ ਦਾ ਕੀਤਾ ਗਿਆ ਕਤਲ

ਹਮਾਸ ਦੇ ਸਿਆਸੀ ਵਿੰਗ ਦੇ ਮੁਖੀ ਇਸਮਾਈਲ ਹਾਨੀਆ ਦੀ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸਮਾਈਲ ਹਾਨੀਆ ਦੀ ਈਰਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ। ਈਰਾਨ ਦੀ ਫੌਜ, ਈਰਾਨ ਰੈਵੋਲਿਊਸ਼ਨਰੀ ਗਾਰਡਸ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਰਿਪੋਰਟਾਂ ਮੁਤਾਬਕ ਤਹਿਰਾਨ ‘ਚ ਇਸਮਾਈਲ ਹਾਨੀਆ ਦੇ ਘਰ ‘ਤੇ ਹਮਲਾ ਕੀਤਾ ਗਿਆ, ਜਿਸ ‘ਚ ਇਸਮਾਈਲ ਹਾਨੀਆ ਦੇ ਨਾਲ ਉਸ ਦੇ ਇਕ ਬਾਡੀਗਾਰਡ ਦੀ ਮੌਤ ਹੋ ਗਈ। ਈਰਾਨ ਰੈਵੋਲਿਊਸ਼ਨਰੀ ਗਾਰਡਜ਼ ਦੇ ਜਨ ਸੰਪਰਕ ਵਿਭਾਗ ਨੇ ਕਿਹਾ ਕਿ ਹਮਲਾ ਬੁੱਧਵਾਰ ਸਵੇਰੇ ਹੋਇਆ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਬਿਆਨ ‘ਚ ਇਸਮਾਈਲ ਹਾਨੀਆ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਗਿਆ ਹੈ ਅਤੇ ਫਲਸਤੀਨ ਦੇ ਲੋਕਾਂ ਲਈ ਸਮਰਥਨ ਦਾ ਪ੍ਰਗਟਾਵਾ ਕੀਤਾ ਗਿਆ ਹੈ। ਹਮਾਸ ਨੇ ਵੀ ਬਿਆਨ ਜਾਰੀ ਕਰਕੇ ਇਸਮਾਈਲ ਹਾਨੀਆ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਕਤਲ ਦਾ ਇਜ਼ਰਾਈਲ ‘ਤੇ ਵੀ ਦੋਸ਼ ਲਗਾਇਆ ਹੈ। ਹਾਲਾਂਕਿ ਇਸ ਬਾਰੇ ਇਜ਼ਰਾਈਲ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸਮਾਈਲ ਹਾਨੀਆ ਨੇ ਈਰਾਨ ਦੇ ਨਵੇਂ ਰਾਸ਼ਟਰਪਤੀ ਦੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਸੀ ਅਤੇ ਈਰਾਨ ਦੇ ਸੁਪਰੀਮ ਲੀਡਰ ਨਾਲ ਵੀ ਮੁਲਾਕਾਤ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button