Press ReleasePunjabTop News

ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

ਇਸਰੋ ਦੇ  ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ

ਸ੍ਰੀਹਰੀਕੋਟਾ: ਇਸਰੋ ਵੱਲੋਂ  ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ  ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3  ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ।ਹਿੰਦੁਸਤਾਨ ਦੇ ਪੁਲਾੜ ਪ੍ਰੋਗਰਾਮ ਦਾ ਸਭ ਤੋਂ ਅਹਿਮ ਪ੍ਰੋਜੈਕਟ ਚੰਦਰਯਾਨ -3 ਦੀ ਲਾਂਚਿੰਗ ਦੇ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਹਾਜਰ ਸਨ।
MLA ਤੇ ਪਿੰਡ ਵਾਲੇ ਆਹਮੋ ਸਾਹਮਣੇ, ਦੇ ਗਿਆ ਸਾਫ਼ ਜਵਾਬ, ਪਿੰਡ ਵਾਲਿਆਂ ਨੇ ਪਾ ਲਿਆ ਘੇਰਾ | D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਵੱਖ ਵੱਖ ਸਕੂਲ ਆਫ਼ ਐਮੀਨੈਸ ਦੇ 15 ਲੜਕੀਆਂ ਅਤੇ 15 ਲੜਕਿਆਂ ਨੂੰ  ਇਸ ਇਤਿਹਾਸਕ ਮੌਕੇ ਦਾ ਗਵਾਹ ਬਨਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਿੱਖਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਨ ਵਿਚ ਵਿਗਿਆਨੀ, ਵੱਡੇ ਇੰਜਨੀਅਰ ਬਨਣ ਦੀ ਭਾਵਨਾ ਪੈਦਾ ਕਰਨ ਲਈ ਕਈ ਉਪਰਾਲੇ ਕਰ ਰਹੀ ਹੈ।
CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਹੋਣਗੀਆਂ ਵਿਸ਼ੇਸ਼ ਗਿਰਦਾਵਰੀਆਂ, ਖਾਤਿਆਂ ’ਚ ਕਰੋੜਾਂ | D5 Channel Punjabi
ਉਨ੍ਹਾਂ ਕਿਹਾ ਚੰਦਰਯਾਨ ਦੀ ਲਾਂਚ ਦੇ ਗਵਾਹ ਬਣੇ ਇਹ ਵਿਦਿਆਰਥੀਆਂ ਨੇ ਸਕੂਲ ਆਫ਼ ਐਮੀਨੈਸ ਲਈ ਹੋਈ ਦਾਖ਼ਲਾ ਪ੍ਰੀਖਿਆ ਵਿੱਚ ਸਿਖ਼ਰਲੇ ਸਥਾਨ ਤੇ ਰਹੇ ਸਨ। ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਆਪਣੇ  ਖਰਚ ਉਤੇ ਸ੍ਰੀਹਰੀਕੋਟਾ ਵਿਖੇ ਲਿਆਂਦਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਸ੍ਰੀ ਐਸ. ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਪ੍ਰੋਗਰਾਮ ਕੀਤੇ ਜਾਣੇ ਹਨ ਉਸ ਮੌਕੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਾਜ਼ਰ ਹੋਣ ਦਾ ਜ਼ਰੂਰ ਮੌਕਾ ਦਿੱਤਾ ਜਾਵੇ।ਜਿਸ ਨੂੰ ਇਸਰੋ ਚੇਅਰਮੈਨ ਨੇ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਦੱਸਿਆ ਕਿ  ਮਈ 2023 ਵੀ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੇ ਵੱਡੇ ਉਦਯੋਗਿਕ ਯੂਨਿਟਾਂ ਅਤੇ ਉੱਚੇਰੀ ਸਿੱਖਿਆ ਦੇਣ ਵਾਲੀਆਂ ਨਾਮ ਸੰਸਥਾਵਾਂ ਦਾ ਵੀ ਦੌਰਾ ਕਰਵਾਇਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button