ਹਰਪਾਲ ਚੀਮਾ ਵੱਲੋਂ ਸ਼ਰਾਬ ਮਾਫੀਆ ‘ਤੇ ਸ਼ਿਕੰਜਾ ਕੱਸਣ ਲਈ ‘ਸਿਟੀਜ਼ਨ ਐਪ’ ਲਾਂਚ
ਨਕਲੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ 'ਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਏਗੀ ਆਬਕਾਰੀ ਵਿਭਾਗ ਦੀ ਇਹ ਐਪ

ਪਹਿਲਕਦਮੀ ਖਪਤਕਾਰਾਂ ਦੀ ਸਿਹਤ ਨੂੰ ਬਚਾਏਗੀ ਅਤੇ ਆਬਕਾਰੀ ਡਿਊਟੀ ਦੀ ਚੋਰੀ ‘ਤੇ ਲਗਾਏਗੀ ਰੋਕ
ਚੰਡੀਗੜ੍ਹ : ਸੂਬੇ ਵਿੱਚ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਦੇ ਹਿੱਸੇ ਵਜੋਂ ਅੱਜ ਮੋਬਾਈਲ ਆਧਾਰਿਤ ‘ਐਕਸਾਈਜ਼ ਕਿਊਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਨੂੰ ਲਾਂਚ ਕੀਤਾ। ਆਬਕਾਰੀ ਤੇ ਕਰ ਭਵਨ ਵਿਖੇ ਇਸ ਨਾਗਰਿਕ ਕੇਂਦਰਿਤ ਐਪ ਨੂੰ ਲਾਂਚ ਕਰਦੇ ਹੋਏ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਊ.ਆਰ. ਕੋਡ ਆਧਾਰ ਮੋਬਾਈਲ ਐਪ ਸੂਬੇ ਵਿੱਚ ਨਕਲੀ ਜਾਂ ਬਿਨਾ ਆਬਕਾਰੀ ਕਰ ਦਿੱਤਿਆਂ ਵਿਕਣ ਵਾਲੀ ਸ਼ਰਾਬ ਦੀ ਵਿਕਰੀ ਤੇ ਮੁਕੰਮਲ ਰੋਕ ਲਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਖਪਤਕਾਰਾਂ ਦੀ ਸਿਹਤ ਨੂੰ ਬਚਾਉਣ ਦੇ ਨਾਲ-ਨਾਲ ਆਬਕਾਰੀ ਡਿਊਟੀ ਦੀ ਚੋਰੀ ‘ਤੇ ਰੋਕ ਲਗਾਉਣ ਵਿੱਚ ਮਦਦ ਮਿਲੇਗੀ।
Punjab Bulletin : Moose Wala ਦੇ ਮਾਪਿਆਂ ਨੂੰ ਮਿਲੀ ਧਮਕੀ, CM Mann ਦਾ ਵੱਡਾ ਖੁਲਾਸਾ! || D5 Channel Punjabi
ਵਿੱਤ ਮੰਤਰੀ ਨੇ ਇਸ ਮੌਕੇ ਇੱਕ 24X7 ਹੈਲਪਲਾਈਨ ਨੰਬਰ 9875961126 ਵੀ ਜਾਰੀ ਕੀਤਾ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ‘ਤੇ ਨਕਲੀ ਸ਼ਰਾਬ ਜਾਂ ਲਾਹਣ ਤੋਂ ਕੱਢੀ ਸ਼ਰਾਬ ਜਾਂ ਸ਼ਰਾਬ ਦੀ ਤਸਕਰੀ ਆਦਿ ਦੀ ਜਾਣਕਾਰੀ ਦੇ ਕੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ। ਇਸੇ ਦੌਰਾਨ ਮੁਬਾਈਲ ਐਪ ‘ਤੇ ਉਪਲਬਧ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਖਪਤਕਾਰ ਹੁਣ ਬੋਤਲ ‘ਤੇ ਮੌਜੂਦ ਕਿਊ.ਆਰ ਕੋਡ ਨੂੰ ਸਕੈਨ ਕਰਕੇ ਉਨ੍ਹਾਂ ਦੁਆਰਾ ਖਰੀਦੀ ਗਈ ਸ਼ਰਾਬ ਦੀ ਬੋਤਲ ਦੀ ਅਸਲੀਅਤ ਦੀ ਜਾਂਚ ਕਰ ਸਕਦੇ ਹਨ।
Kanwar Grewal ਅਤੇ Ranjit Bawa ‘ਤੇ ਕਿਉਂ ਪਈ ਰੇਡ? Ranjit Bawa ਦੀ ਮਾਂ ਦਾ ਬਿਆਨ | D5 Channel Punjabi
ਉਨ੍ਹਾਂ ਕਿਹਾ ਕਿ ਖਪਤਕਾਰ ਹਰ ਬੋਤਲ ‘ਤੇ ਚਿਪਕਾਏ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਬੋਤਲ ਦੇ ਲੇਬਲ ਕੋਡ, ਡਿਸਟਿਲਰ/ਬੋਟਲਰ ਦਾ ਨਾਂਅ, ਬ੍ਰਾਂਡ ਦਾ ਨਾਮ, ਸ਼ਰਾਬ ਦੀ ਮਾਤਰਾ, ਅਲਕੋਹਲ ਦੀ ਡਿਗਰੀ ਅਤੇ ਉਤਪਾਦਨ ਦੀ ਮਿਤੀ ਬਾਰੇ ਜਾਣਕਾਰੀ ਹਾਸਿਲ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਿਸੇ ਵੀ ਐਂਡਰੌਇਡ ਜਾਂ ਐਪਲ਼ ਫੋਨ ‘ਤੇ ਡਾਊਨਲੋਡ ਕਰਕੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ‘ਗੂਗਲ ਪਲੇ ਸਟੋਰ’ ਅਤੇ ‘ਐਪਲ ਸਟੋਰ’ ਤੋਂ ਮੁਫਤ ਡਾਊਨਲੋਡ ਕੀਤਾ ਜਾ ਸਕਦਾ ਹੈ।
Zira Liquor Factory ’ਤੇ ਹੁਣ ਹੋਵੇਗਾ ਫ਼ੈਸਲਾ, ਪਹੁੰਚੀਆਂ ਟੀਮਾਂ, ਮਾਨ ਦੇ ਸਖ਼ਤ ਆਦੇਸ਼ | D5 Channel Punjabi
ਐਡਵੋਕੇਟ ਚੀਮਾ ਨੇ ਅੱਗੇ ਦੱਸਿਆ ਕਿ ਇਸ ਐਪ ਨੂੰ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ ਅਤੇ ਇਸ ਤਰ੍ਹਾਂ ਖਪਤਕਾਰ ਇਸ ਸਹੂਲਤ ਦੀ ਵਰਤੋਂ ਕਰਕੇ ਕਿਸੇ ਵੀ ਬੇਨਿਯਮੀ ਦੀ ਰਿਪੋਰਟ ਸਿੱਧੀ ਆਬਕਾਰੀ ਵਿਭਾਗ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਟਰੈਕ ਐਂਡ ਟਰੇਸ’ ਪ੍ਰੋਜੈਕਟ ਰਾਹੀਂ ਵਿਭਾਗ ਸੂਬੇ ਵਿੱਚ ਸ਼ਰਾਬ ਦੀ ਸਮੁੱਚੀ ਸਪਲਾਈ ਚੇਨ ਹੇਠ ਸ਼ਰਾਬ ਦੀ ਮੌਜੂਦਗੀ ਅਤੇ ਢੋਆ-ਢੁਆਈ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ ਸਿਰਫ ਆਬਕਾਰੀ ਵਿਭਾਗ ਬਲਕਿ ਸ਼ਰਾਬ ਕਾਰੋਬਾਰ ਨਾਲ ਜੁੜੇ ਹੋਰ ਭਾਈਵਾਲਾਂ ਨੂੰ ਵੀ ਸਮੁੱਚੀ ਸਪਲਾਈ ਲੜੀ ਦੀ ਨਿਗਰਾਨੀ ਕਰਨ ਦੇ ਯੋਗ ਬਣਾਉਂਦੀ ਹੈ।
Mansa : ਗੈਂਗਸਟਰਾਂ ਦੀ ਰਡਾਰ ’ਤੇ ਮੂਸੇਵਾਲੇ ਦਾ ਪਰਿਵਾਰ, ਛਾਉਣੀ ’ਚ ਤਬਦੀਲ ਹੋਇਆ ਮੂਸਾ ਪਿੰਡ | D5 Channel Punjabi
ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਆਬਕਾਰੀ ਵਿਭਾਗ ਦੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਤਹਿਤ ਸੂਬੇ ਵਿੱਚ ਵਿਕਣ ਵਾਲੀ ਹਰੇਕ ਬੋਤਲ ‘ਤੇ ਕਿਊ.ਆਰ ਕੋਡ ਦਾ ਸਟਿੱਕਰ ਹੋਣਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਗਾਹਕ ਨੂੰ ਖਰੀਦੀ ਗਈ ਸ਼ਰਾਬ ਦੀ ਬੋਤਲ ਬਾਰੇ ਤੁਰੰਤ ਸਾਰੀ ਜਾਣਕਾਰੀ ਮਿਲ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.