agricultureBreaking NewsD5 specialNewsPoliticsPress ReleasePunjabTop News

ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ: ਸੂਬੇ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ 62.68 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਪੈਨਸ਼ਰਾਂ ਨੂੰ ਪੈਨਸ਼ਨ ਅਤੇ ਏਰੀਅਰ ਜਾਰੀ ਕੀਤਾ ਜਾ ਸਕੇ।

Khabran Da Sira : ਮਾਨ ਸਰਕਾਰ ਦੀ ਵੱਡੀ ਕਾਰਵਾਈ, ਲੀਡਰਾਂ ਨੂੰ ਪਈਆਂ ਭਾਜੜਾਂ ! D5 Channel Punjabi

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਦੇ ਸੇਵਾ ਮੁਕਤ ਮੁਲਾਜਮਾਂ ਨਾਲ ਸਬੰਧਤ ਇਹ ਫੈਸਲਾ ਪਹਿਲ ਦੇ ਆਧਾਰ ‘ਤੇ ਲਿਆ ਹੈ ਤਾਂ ਕਿ ਸੈਂਕੜੇ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਸਮਾਜਿਕ ਅਤੇ ਵਿੱਤੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।

Punjab Congress ਦੇ ਦਫ਼ਤਰ ਤੋਂ ਸਿੱਧਾ Live, Mann ਸਰਕਾਰ ’ਤੇ ਬੋਲਿਆ ਹੱਲਾ | D5 Channel Punjabi

ਇਸ ਫੈਸਲੇ ਨਾਲ ਲਗਭਗ 1130 ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਅਤੇ ਏਰੀਅਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਬੈਂਕ ਨੂੰ ਵੀ ਵਿੱਤੀ ਸਹਾਇਤਾ ਮਿਲੇਗੀ। ਸਹਿਕਾਰਤਾ ਮੰਤਰੀ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਰਕਮ ਤੁਰੰਤ ਸਾਰੇ ਲਾਭਪਾਤਰੀ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਖਾਤੇ ਵਿੱਚ ਪਾਈ ਜਾਵੇ।

ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi

ਦੱਸਣਯੋਗ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਸਾਲ 1989 ਵਿੱਚ ਆਪਣੇ ਰਿਟਾਇਰਡ ਮੁਲਾਜਮਾਂ ਲਈ ਪੈਨਸ਼ਨ ਸਕੀਮ ਬਣਾਈ ਸੀ ਜੋੋ ਕਿ ਸਾਲ 2013 ਵਿੱਚ ਬੰਦ ਕਰ ਦਿੱਤੀ ਗਈ ਸੀ। ਬੈਂਕ ਦੇ ਰਿਟਾਇਰਡ ਮੁਲਾਜਮਾਂ ਵੱਲੋੋਂ ਇਸ ਫੈਸਲੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ।

Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi

ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵੱਲੋੋਂ ਸਾਲ 2019 ਵਿੱਚ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਜਿਸਨੂੰ ਵਿਭਾਗ ਵੱਲੋਂ ਸੁਪਰੀਮ ਕੋੋਰਟ ਆਫ ਇੰਡੀਆ ਵਿੱਚ ਚੁਣੌਤੀ ਦਿੱਤੀ ਗਈ। ਸੁਪਰੀਮ ਕੋੋਰਟ ਵੱਲੋੋਂ ਮਿਤੀ 11.01.2022 ਨੂੰ ਫੈਸਲਾ ਕੀਤਾ ਗਿਆ ਕਿ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਰਾਂ ਦਾ ਬਣਦਾ ਏਰੀਅਰ ਜਨਵਰੀ 2022 ਤੋੋਂ 12 ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇ।

BIG News : Delhi ਦੀ ਤਰਜ ’ਤੇ Punjab ’ਚ Mohala Clinic ਦਾ ਕੰਮ ਸ਼ੁਰੂ, ਲੋਕ ਹੋਏ ਖੁਸ਼ | D5 Channel Punjabi

ਜ਼ਿਕਰਯੋਗ ਹੈ ਕਿ ਮਿਤੀ 11.01.2022 ਨੂੰ ਸੁਪਰੀਮ ਕੋੋਰਟ ਦਾ ਫੈਸਲਾ ਆਉਣ ਦੇ ਬਾਵਜੂਦ ਪਿਛਲੀ ਸਰਕਾਰ ਵੱਲੋੋਂ ਬੈਂਕ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੋੋਈ ਯੋੋਗ ਫੈਸਲਾ ਨਹੀਂ ਲਿਆ ਗਿਆ। ਹੁਣ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੈਂਕ ਦੇ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਹਿੱਤਾਂ ਨੂੰ ਹਮਦਰਦੀ ਨਾਲ ਵਿਚਾਰਦੇ ਹੋੋਏੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button