NewsPoliticsPunjabTop News

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਪਏ ਵੱਡੇ ਘਾਟਿਆਂ ਦੇ ਮੁਆਵਜ਼ੇ ਲਈ ਮੰਗਿਆ ਵਿੱਤੀ ਪੈਕੇਜ

ਚੰਡੀਗੜ੍ਹ: ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ਵਿਚ ਭਾਰੀ ਬਰਸਾਤਾਂ ਕਾਰਨ ਹੜ੍ਹਾਂ ਅਤੇ ਵਾਰ ਵਾਰ ਫਸਲ ਫੇਲ੍ਹ ਹੋਣ ਨਾਲ ਕਿਸਾਨਾਂ ਨੂੰ ਪਏ ਘਾਟੇ ਦਾ ਮੁਆਵਜ਼ਾ ਦਿੱਤਾ ਜਾ ਸਕੇ। ਸੰਸਦ ਵਿਚ ਬੋਲਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਇਹ ਬੇਨਤੀ ਵੀ ਕੀਤੀ ਕਿ ਏਮਜ਼ ਬਠਿੰਡਾ ਦੇ ਟਰੋਮਾ ਸੈਂਟਰ ਨੂੰ ਅਪਗ੍ਰੇਡ ਕਰ ਕੇ 300 ਬੈਡਾਂ ਦਾ ਕਰਨ ਲਈ ਵੀ ਫੰਡਾਂ ਦੀ ਪ੍ਰਵਾਨਗੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸੰਸਥਾ ਦੇ ਐਮਰਜੰਸੀ ਬਲਾਕ ਵਿਚ ਸਿਰਫ 28 ਐਮਰਜੰਸੀ ਮਾਮਲਿਆਂ ਨਾਲ ਨਜਿੱਠਣ ਦੀ ਸਮਰਥਾ ਹੈ।

Police ਨਾਲ ਭਿੜੇ ਕਾਂਗਰਸੀ, Raja Warring ਨੇ ਪਾਈ ਧੱਕ! ਪੱਟੇ ਬੈਰੀਗੇਟ ! ਪੂਰੇ ਇਕੱਠ ’ਚ ਆਹ ਬੀਬੀ ਨੇ ਮਾਰੇ ਲਲਕਾਰੇ

ਉਹਨਾਂ ਕਿਹਾ ਕਿ ਸ਼ਹਿਰ ਵਿਚੋਂ ਤਿੰਨ ਨੈਸ਼ਨਲ ਹਾਈਵੇ ਤੇ ਦੋ ਸਟੇਟ ਹਾਈਵੇ ਲੰਘਦੇ ਹਨ, ਇਸ ਕਾਰਨ ਹਾਦਸੇ ਬਹੁਤ ਹੁੰਦੇ ਹਨ ਤੇ ਇਸ ਤੋਂ ਇਲਾਵਾ ਉਥੇ ਫੌਜੀ ਤੇ ਹਵਾਈ ਫੌਜ ਛਾਉਣੀਆਂ ਵੀ ਹਨ, ਏਮਜ਼ਾ ਬਠਿੰਡਾ ਦਾ ਟਰੋਮਾ ਸੈਂਟਰ ਤੁਰੰਤ ਅਪਗ੍ਰੇਡ ਹੋਣਾ ਚਾਹੀਦਾ ਹੈ। ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਸਰਕਾਰ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਿਚ ਆਪਣਾ ਫਰਜ਼ ਨਿਭਾਉਣ ਵਿਚ ਫੇਲ੍ਹ ਰਹੀ ਹੈ ਤੇ ਕਿਵੇਂ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਦੇ 300 ਕਰੋੜ ਰੁਪਏ ਸਰਕਾਰ ਵੱਲ ਬਕਾਇਆ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਵੇਲੇ ਤੇ ਹੁਣ ਆਪ ਸਰਕਾਰ ਵੇਲੇ ਪੰਜਾਬੀ ਇਸ ਸਿਹਤ ਬੀਮਾ ਕਵਰ ਤੋਂ ਸੱਖਣੇ ਹਨ ਕਿਉਂਕਿ ਸਰਕਾਰਾਂ ਉਸ ਬੀਮਾ ਕੰਪਨੀ ਖਿਲਾਫ ਕਾਰਵਾਈ ਨਹੀਂ ਕਰ ਸਕੀਆਂ ਜੋ ਆਪਣੇ ਠੇਕੇ ਵਿਚ ਡਿਫਾਲਟਰ ਹੋਈ ਹੈ।

Rahul Gandhi Arrest : ਕਾਂਗਰਸੀਆਂ ’ਤੇ ਪੁਲਿਸ ਦਾ ਐਕਸ਼ਨ, Rahul ਤੇ Priyanka ਗ੍ਰਿਫ਼ਤਾਰ | D5 Channel Punjabi

ਉਹਨਾਂ ਨੇ ਸਿਹਤ ਮੰਤਰੀ ਨੂੰ ਬੇਨਤੀ ਕੀਤੀ ਕਿ ਦੋਵੇਂ ਸਰਕਾਰੀ ਅਧਿਕਾਰੀਆਂ ਤੇ ਬੀਮਾ ਕੰਪਨੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਜਿਸਨੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਲਈ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਦੱਸਿਆ ਕਿ ਕਿਵੇਂ ਪਹਿਲਾਂ ਕਣਕ ਤੇ ਹੁਣ ਝੋਨੇ ਦੀ ਫਸਲ ਪਾਲਣ ਵਿਚ ਕਿਸਾਨਾਂ ਦਾ ਨੁਕਸਾਨ ਹੋਇਆ ਤੇ ਲਗਾਤਾਰ ਤਿੰਨ ਵਾਰ ਤੋਂ ਨਰਮੇ ਦੀ ਫਸਲ ਤਬਾਹ ਹੋ ਗਈ। ਉਹਨਾਂ ਦੱਸਿਆ ਕਿ ਮਾਰਚ ਮਹੀਨੇ ਵਿਚ ਅਚਨਚੇਤ ਗਰਮੀ ਵਧਣ ਨਾਲ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਤੇ ਹੁਣ ਪਾਰੀ ਬਰਸਾਤਾਂ ਮਗਰੋਂ ਆਏ ਹੜ੍ਹਾਂ ਨਾਲ ਮਾਲਵਾ ਖਿੱਤੇ ਵਿਚ ਫਸਲਾਂ ਤਬਾਹ ਹੋ ਗਈਆਂ ਹਨ। ਉਹਨਾਂ ਕਿਹਾ ਕਿ ਪਹਿਲਾਂ ਤਿੰਨ ਵਾਰ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੇ ਹਮਲਿਆਂ ਕਾਰਨ ਨਰਮੇ ਦੀ ਫਸਲ ਤਬਾਹ ਹੋ ਗਈ।

Rahul Gandhi Arrest : ਕਾਂਗਰਸੀਆਂ ’ਤੇ ਪੁਲਿਸ ਦਾ ਐਕਸ਼ਨ, Rahul ਤੇ Priyanka ਗ੍ਰਿਫ਼ਤਾਰ | D5 Channel Punjabi

ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਪੀੜਤ ਕਿਸਾਨਾਂ ਵਾਸਤੇ ਕੁਝ ਵੀ ਕਰਨ ਵਿਚ ਨਾਕਾਮ ਰਹੀ ਹੈ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕਿਸਾਨਾਂ ਨੂੰ ਮਿਲ ਕੇ ਉਹਨਾਂ ਨੂੰ ਰਾਹਤ ਦੇਣ ਦੀ ਥਾਂ ਹਵਾਈ ਦੌਰੇ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਵਰਕਰ ਰਾਹਤ ਪ੍ਰਦਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਂ ਵੀ ਇਸ ਕੰਮ ਵਿਚ ਯੋਗਦਾਨ ਪਾਇਆ ਹੈ ਪਰ ਹਾਲੇ ਬਹੁਤ ਕੁਝ ਕਰਨ ਦੀ ਲੋੜ ਹੈ ਤੇ ਵਿੱਤੀ ਪੈਕੇਜ ਨਾਲ ਹੀ ਕਿਸਾਨਾਂ ਦੇ ਨਾਲ ਨਾਲ ਖੇਤੀ ਮਜ਼ਦੂਰਾਂ ਨੂੰ ਪਏ ਘਾਟੇ ਦੀ ਭਰਪਾਈ ਕੀਤੀ ਜਾ ਸਕਦੀ ਹੈ।

Amritsar News : ਸਰਕਾਰੀ ਪਾਣੀ ਨੇ ਚਾੜ੍ਹਿਆ ਚੰਨ, ਪੀਣ ਸਾਰ ਲੋਕਾਂ ਦੀ ਹੋਈ ਮੌਤ | D5 Channel Punjabi

ਉਹਨਾਂ ਨੇ ਆਪ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਵੀ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਉਜਾਗਰ ਕੀਤਾ ਤੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਕਿਹਾ ਸੀ ਤੇ 7225 ਰੁਪਏ ਪ੍ਰਤੀ ਕੁਇੰਟਲ ਐਮ ਐਸ ਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਉਹਨਾਂ ਨੂੰ ਪ੍ਰਾਈਵੇਟ ਵਪਾਰੀਆਂ ਜੋਗਾ ਹੀ ਛੱਡ ਦਿੱਤਾ ਗਿਆ। ਉਹਨਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਆਈ 4 ਲੱਖ ਟਨ ਮੂੰਗੀ ਦੀ ਫਸਲ ਵਿਚੋਂ ਸਿਰਫ 10 ਫੀਸਦੀ ਦੀ ਖਰੀਦ ਸਰਕਾਰੀ ਏਜੰਸੀਆਂ ਨੇ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button