PunjabTop News

ਹਰਸਿਮਰਤ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ MSP ਕਮੇਟੀ ਦੇ ਪੁਨਰਗਠਨ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਦੇ ਗਠਨ ਬਾਰੇ ਗਜ਼ਟ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਦਿਆਂ ਮੁੜ ਕਮੇਟੀ ਦੇ ਗਠਨ ਕਰਨ ਸੰਬੰਧੀ ਵਚਨਬੱਧਤਾ ਨੂੰ ਦਰਸਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਹਿਸੂਸ ਕਰਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਕਮੇਟੀ ਸਮਾਜ ਦੀ ਪ੍ਰਤੀਨਿਧ ਨਹੀਂ ਹੈ ਅਤੇ 3 ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਸਰਕਾਰੀ ਨੁਮਾਇੰਦਿਆਂ ਨਾਲ ਭਰੀ ਹੋਈ ਹੈ। ਇਸ ਵਿੱਚ ਪੰਜਾਬ ਦਾ ਕੋਈ ਵੀ ਸਰਕਾਰੀ ਨੁਮਾਇੰਦਾ ਜਾਂ ਸੂਬੇ ਦੀ ਖੇਤੀਬਾੜੀ ਯੂਨੀਵਰਸਿਟੀ ਦਾ ਕੋਈ ਮੈਂਬਰ ਸ਼ਾਮਲ ਨਹੀਂ ਹੈ।

12 1

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button