ਹਰਸਿਮਰਤ ਬਾਦਲ ਨੇ ਮਲੇਸੀਆ ‘ਚ ਫਸੇ 350 ਪੰਜਾਬੀਆਂ ਨੂੰ ਵਾਪਸ ਲਿਆਉਣ ਦੀ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਬਠਿੰਡਾ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਉਹਨਾਂ 350 ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਮਲੇਸ਼ੀਆ ਸਰਕਾਰ ਨਾਲ ਗੱਲਬਾਤ ਕਰਨ ਜੋ ਗੈਰ ਕਾਨੂੰਨੀ ਤੌਰ ‘ਤੇ ਰਹਿਣ ਕਾਰਨ ਜੇਲ੍ਹ ਭੇਜ ਦਿੱਤੇ ਗਏ ਸਨ ਤੇ ਹੁਣ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ ਮਲੇਸ਼ੀਆਂ ਵਿਚ ਫਸੇ ਹੋਏ ਹਨ।ਇਹ ਪ੍ਰਭਾਵਤ ਨੌਜਵਾਨਾਂ ਦੇ ਪਰਿਵਾਰਾਂ ਨੇ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਬੰਸ ਸਿੰਘ ਰੋਮਾਣਾ ਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੂੰ ਨਾਲ ਲੈ ਕੇ ਇਥੇ ਪਿੰਡ ਬਾਦਲ ਵਿਚਲੀ ਰਿਹਾਇਸ਼ ‘ਤੇ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ।
ਢੱਡਰੀਆਂ ਵਾਲੇ ਤੋਂ ਬਾਅਦ ਹੁਣ ਅਜਨਾਲਾ ਨੇ ਹਰਨਾਮ ਧੁੰਮਾਂ ਨਾਲ ਲਿਆ ਪੰਗਾ,ਆਪਸ ‘ਚ ਹੀ ਲੜੀ ਜਾਂਦੇ ਪੰਥ ਦੇ ਰਖਵਾਲੇ
ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਉਹਨਾਂ ਦੇ ਪੁੱਤਰ ਮਲੇਸ਼ੀਆ ਵਿਚ ਗੈਰ ਕਾਨੂੰਨੀ ਤੌਰ ‘ਤੇ ਰਹਿਣ ਕਾਰਨ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਹੁਣ ਕੈਂਪਾਂ ਵਿਚ ਨਜ਼ਰਬੰਦ ਕੀਤੇ ਹੋਏੇ ਹਨ। ਬਾਦਲ ਨੇ ਦੱਸਿਆ ਕਿ ਇਹਨਾਂ ਨੌਜਵਾਨਾਂ ਨਾਲ ਟਰੈਵਲ ਏਜੰਟ ਠੱਗੀ ਮਾਰ ਗਏ ਹਨ ਜੋ ਇਹਨਾਂ ਨੂੰ ਕੰਮ ਦੁਆਉਣ ਦਾ ਲਾਅਰਾ ਲਗਾ ਕੇ ਮਲੇਸ਼ੀਆ ਲੈ ਗਏ ਸਨ। ਉਹਨਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਆਪਣਾ ਖਰਚਾ ਆਪ ਕਰਨਾ ਪਿਆ ਤੇ ਇਸ ਦੌਰਾਨ ਹੀ ਇਹ ਵੀਜ਼ੇ ਖਤਮ ਹੋਣ ਤੋਂ ਬਾਅਦ ਵੀ ਮਲੇਸ਼ੀਆ ਵਿਚ ਫਸੇ ਰਹੇ।
Big Breaking-Punjab Police ਦੇ ਵੱਡੇ ਅਫ਼ਸਰ ਨੂੰ ਹੋਇਆ ਕੋਰੋਨਾ, ਗੰਨਮੈਨ ਵੀ ਆਇਆ ਚਪੇਟ ‘ਚ
ਬਾਦਲ ਨੇ ਮੌਕੇ ‘ਤੇ ਹੀ ਮਲੇਸ਼ੀਆ ਵਿਚ ਭਾਰਤੀ ਹਾਈ ਕਮਿਸ਼ਨਰ ਨੂੰ ਫੋਨ ਕੀਤਾ ਤੇ ਉਹਨਾਂ ਨੂੰ ਇਹਨਾਂ ਨੌਜਵਾਨਾਂ ਦੀ ਹਰ ਸੰਭਵ ਮਦਦ ਕਰਨ ਵਾਸਤੇ ਇਹਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਕਿਹਾ। ਉਹਨਾਂ ਨੇ ਹਾਈ ਕਮਿਸ਼ਨਰ ਨੂੰ ਇਹ ਵੀ ਬੇਨਤੀ ਕੀਤੀ ਕਿ ਸਫਾਰਤਖਾਨੇ ਤੋਂ ਕਿਸੇ ਅਫਸਰ ਦੀ ਡਿਊਟੀ ਇਹਨਾਂ ਨੌਜਵਾਨਾਂ ਨੂੰ ਮਿਲ ਕੇ ਇਹਨਾਂ ਦੀ ਇਹਨਾਂ ਦੇ ਪੰਜਾਬ ਵਿਚ ਪਰਿਵਾਰਾਂ ਨਾਲ ਗੱਲਬਾਤ ਕਰਵਾਉਣ ਵਾਸਤੇ ਲਗਾਈ ਜਾਵੇ। ਬਾਦਲ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦੁਆਇਆ ਕਿ ਉਹ ਇਹ ਮਾਮਲਾ ਵਿਦੇਸ਼ ਮੰਤਰੀ ਕੋਲ ਵੀ ਚੁੱਕਣਗੇ ਤੇ ਯਕੀਨੀ ਬਣਾਉਣਗੇ ਕਿ ਇਹ ਨੌਜਵਾਨ ਜਿੰਨੀ ਛੇਤੀ ਹੋ ਸਕੇ ਵਾਪਸ ਲਿਆਂਦੇ ਜਾਣ।
Big Breaking-Navjot Sidhu ਦੀਆਂ ਵਧੀਆਂ ਮੁਸ਼ਕਿਲਾਂ!, ਲੱਭਣ ਲਈ ਘਰ ਪੁੱਜੀ ਪੁਲਿਸ, 2 ਦਿਨ ਤੋਂ ਨਹੀਂ ਮਿਲੇ ਸਿੱਧੂ
ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਪ੍ਰਭਾਵਤ ਪਰਿਵਾਰਾਂ ਨੇ ਯੂਥ ਅਕਾਲੀ ਦਲ ਕੋਲ ਪਹੁੰਚ ਕੀਤੀ ਸੀ ਤੇ ਬਾਦਲ ਨਾਲ ਮੁਲਾਕਾਤ ਕਰਵਾਉਣ ਦੀ ਬੇਨਤੀ ਕੀਤੀ ਸੀ ਕਿਉਂਕਿ ਇਹਨਾਂ ਦੇ ਆਪਣੇ ਪੁੱਤਰਾਂ ਨੂੰ ਵਾਪਸ ਲਿਆਉਣ ਲਈ ਕੀਤੇ ਸਾਰੇ ਯਤਨਾਂ ਨੂੰ ਬੂਰ ਨਹੀਂ ਪਿਆ। ਰੋਮਾਣਾ ਨੇ ਦੱਸਿਆ ਕਿ ਯੂਥ ਅਕਾਲੀ ਦਲ ਇਹਨਾਂ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਉਣ ਲਈ ਮਦਦ ਕਰਨ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਯੂਥ ਵਿੰਗ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਈ ਨੌਜਵਾਨਾਂ ਕੋਲ ਵਾਪਸੀ ਦੀ ਟਿਕਟ ਖਰੀਦਣ ਜੋਗੇ ਪੈਸੇ ਵੀ ਨਹੀਂ ਹਨ, ਅਜਿਹੇ ਨੌਜਵਾਨਾਂ ਦੇ ਵਾਪਸੀ ਦੇ ਸਫਰ ਦਾ ਖਰਚ ਯੂਥ ਅਕਾਲੀ ਦਲ ਚੁੱਕੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.