ਹਰਸਿਮਰਤ ਬਾਦਲ ਵੱਲੋਂ ਫੂਡ ਇਨਵੈਸਟਮੈਂਟ ਫੋਰਮ ‘ਚ ਇੰਡਸਟਰੀ ਨੰ ਭਾਰਤ ਦੇ ਸੁਪਰ ਫੂਡਸ ਵਿਸ਼ਵ ਭਰ ‘ਚ ਵੇਚਣ ਦਾ ਸੱਦਾ

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਰਤੀ ਸੁਪਰ ਫੂਡਸ ਦਾ ਪੱਛਮੀ ਮੁਲਕਾਂ ‘ਚ ਮੰਡੀਕਰਣ ਕਰਨ ਦਾ ਸੱਦਾ ਦਿੱਤਾ ਕਿਉਂਕਿ ਇਹ ਕੋਰੋਨਾ ਖਿਲਾਫ ਵਧੇਰੇ ਕਾਰਗਰ ਹਨ ਤੇ ਉਹਨਾਂ ਨੇ ਵਿਸ਼ਵ ਭਰ ਦੀਆਂ ਰਿਟੇਲ ਆਊਟਲੈਟਸ ਵਿਚ ਰੇਡੀ ਟੂ ਈਟ ਵੰਨਗੀ ਦਾ ਭਾਰਤੀ ਖਾਣਾ ਵਧਾਉਣ ‘ਤੇ ਜ਼ੋਰ ਦਿੱਤਾ। ਕੇਂਦਰੀ ਮੰਤਰੀ, ਜੋ ਕਿ ਫੂਡ ਪ੍ਰੋਸੈਸਿੰਗ ਐਕਸਕਲੂਜ਼ਿਵ ਇਨਵੈਸਟਮੈਂਟ ਫੋਰਮ ਆਫ ਇਨਵੈਸਟ ਇੰਡੀਆ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਕਿਹਾ ਕਿ ਦੁਨੀਆਂ ਭਰ ਵਿਚ ਇਸ ਵੇਲੇ ਸਾਰਾ ਧਿਆਨ ਪੌਸ਼ਟਿਕ ਖਾਣੇ ‘ਤੇ ਹੈ ਤੇ ਇਹ ਸਹੀ ਸਮਾਂ ਹੈ ਜਦੋਂ ਅਸੀਂ ਵਿਸ਼ਵ ਫੂਡ ਮਾਰਕੀਟ ਵਿਚ ਭਾਰਤੀ ਛਾਪ ਤੇਜ਼ੀ ਨਾਲ ਵਧਾਈਏ। ਉਹਨਾਂ ਕਿਹਾ ਕਿ ਉਹਨਾਂ ਦੇ ਮੰਤਰਾਲੇ ਨੇ ਘਰੇਲੂ ਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਭਾਰਤ ਵਿਚ ਵਪਾਰ ਕਰਨ ਵਿਚ ਮਦਦ ਵਾਸਤੇ ਇਨਵੈਸਟ ਇੰਡੀਆ ਵਿਖੇ ਇਕ ਨਿਵੇਸ਼ ਸਹੂਲਤ ਸੈਲ ਸਥਾਪਿਤ ਕੀਤਾ ਹੈ।
ਹੁਣ ਨਹੀਂ ਬਚਦੇ Diljit Dosanjh ਤੇ Jazzy B, Ravneet Bittu ਦਾ ਵੱਡਾ ਬਿਆਨ,’ਹੁਣ ਪੰਜਾਬ ਸੋਚ ਸਮਝ ਕੇ ਵੜਿਓ’
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਿਸ਼ਵ ਨੂੰ ਅੱਜ ਨਵੀਂਆਂ ਚੁਣੌਤੀਆਂ ਦਰਪੇਸ਼ ਹਨ ਜਿਸ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਇਕ ਬਹੁਤ ਅਹਿਮ ਭੂਮਿਕਾ ਨਿਭਾ ਸਕਦਾ ਹੈ ਤੇ ਇਹ ਯਕੀਨੀ ਬਣਾ ਸਕਦਾ ਹੈ ਕਿ ਲਾਕ ਡਾਊਨ ਪੂਰੀ ਤਰ•ਾਂ ਸਫਲ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਇਕ ਹੋਰ ਵੱਡਾ ਮੁੱਦਾ ਟਰਾਂਸਪੋਰਟੇਸ਼ਨ ਤੇ ਸਪਲਾਈ ਚੇਨ ਨਾ ਹੋਣ ਕਾਰਨ ਖਾਣੇ ਦੀ ਵੱਡੀ ਬਰਬਾਦੀ ਦਾ ਹੈ। ਉਹਨਾਂ ਕਿਹਾ ਕਿ ਇਹਨਾ ਮੁੱਦਿਆਂ ਨੇ ਨਵੇਂ ਮੌਕੇ ਵੀ ਮੈਦਾ ਕੀਤੇ ਹਨ ਜਿਸ ਸਦਕਾ 180 ਵਿਸ਼ਵ ਨਿਵੇਸ਼ਕ, ਛੇ ਰਾਜ ਸਰਕਾਰਾਂ ਤੇ ਕੇਂਦਰ ਸਰਕਾਰ ਇਕੋ ਸਮੇਂ ਇਕ ਥਾਂ ‘ਤੇ ਇਕੱਠੇ ਹੋਏ ਹਨ। ਉਹਨਾਂ ਕਿਹਾ ਕਿ ਸਾਰੇ ਖੇਤਰਾਂ ਵਿਚ ਬਹੁਤ ਸਾਰੇ ਮੌਕੇ ਹਨ ਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਫੰਡ ਕੀਤੇ ਪ੍ਰਾਜੈਕਟਾਂ ਨੂੰ ਹਾਲ ਹੀ ਵਿਚ ਨਵੇਂ ਖੇਤਰਾਂ ਤੋਂ ਨਵੇਂ ਆਰਡਰ ਵੀ ਮਿਲੇ ਹਨ।
ਮੁੱਖ ਮੰਤਰੀ ਹੋਵੇ ਤਾਂ ਕੇਜਰੀਵਾਲ ਵਰਗਾ, ਕੋਰੋਨਾ ‘ਚ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ, Live ਹੋ ਕੇ ਕਰਤਾ ਵੱਡਾ ਐਲਾਨ
ਕੇਂਦਰੀ ਮੰਤਰੀ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਕੇਂਦਰ ਸਰਕਾਰ ਨੇ ਫੂਡ ਪ੍ਰੋਸੈਸਿੰਗ ਸੈਕਟਰ ਦੀ ਮਦਦ ਵਾਸਤੇ ਪ੍ਰਾਜੈਕਟ ਡਵੈਲਪਮੈਂਟ ਸੈਲ ਤੇ ਸਕੱਤਰਾਂ ਦੇ ਉਚ ਤਾਕਤੀ ਗਰੁੱਪ ਵੀ ਸਥਾਪਿਤ ਕੀਤੇ ਹਨ। ਉਹਨਾਂ ਕਿਹਾ ਕਿ ਜਿਸ ਮੁਲਕ ਤੋਂ ਕੰਪਨੀਆਂ ਦਰਾਮਦਾਂ ਕਰ ਰਹੀਆਂ ਸਨ, ਉਹਨਾਂ ਤੋਂ ਪਿੱਛੇ ਹਟ ਰਹੀਆਂ ਹਨ ਤੇ ਇਹ ਸਹੀ ਸਮਾਂ ਹੈ ਜਦੋਂ ਰਾਜ ਤੇ ਕੇਂਦਰ ਸਰਕਾਰਾਂ ਇਕੱਠੀਆਂ ਹੋਣ ਤੇ ਮੌਕਾ ਸੰਭਾਲਣ। ਇਸ ਦੌਰਾਨ ਫੋਰਮ ਵਿਚ ਨੀਤੀਗਤ ਲਾਭ, ਉਦਯੋਗਿਕ ਜ਼ੋਨ, ਬੁਨਿਆਦੀ ਢਾਂਚੇ ਦੀ ਸਮਰਥਾ ਅਤੇ ਨਿਵੇਸ਼ਕ ਦੀ ਸਹੂਲਤ ਲਈ ਸੇਵਾਵਾਂ ਸਮੇਤ ਨਿਵੇਸ਼ ਸਬੰਧੀ ਕਈ ਫੈਸਲਿਆਂ ਦੇ ਅਹਿਮ ਪਹਿਲੂਆਂ ‘ਤੇ ਵੀ ਚਰਚਾ ਕੀਤੀ ਗਈ ਤਾਂ ਕਿ ਭਾਰਤ ਨੂੰ ਅਗਲਾ ਵਿਸ਼ਵ ਨਿਵੇਸ਼ ਦਾ ਧੁਰਾ ਬਣਾਇਆ ਜਾ ਸਕੇ।
Big Breaking-Punjab ਦੇ 2 MLA ਪੁਲਿਸ ਨੇ ਕੀਤੇ ਗ੍ਰਿਫ਼ਤਾਰ, ਇਕ ਕਾਰਨ ਹੋਈ ਕਾਰਵਾਈ
ਫੋਰਮ ਵਿਚ ਕੇਂਦਰ ਸਰਕਾਰ ਤੇ ਆਂਧਰਾ ਪ੍ਰਦੇਸ਼, ਆਸਾਮ, ਮੱਧ ਪ੍ਰਦੇਸ਼, ਪੰਜਾਬ, ਤਿਲੰਗਾਨਾ ਅਤੇ ਉੱਤਰ ਪ੍ਰਦੇਸ਼ ਸਮੇਤ ਛੇ ਰਾਜ ਸਰਕਾਰਾਂ ਦੇ ਸੀਨੀਅਰ ਨੀਤੀ ਘਾੜਿਆਂ ਨੇ ਵੀ ਸ਼ਮੂਲੀਅਤ ਕੀਤੀ। 18 ਮੁਲਕਾਂ ਤੋਂ 180 ਕੰਪਨੀਆਂ ਨੇ ਵੀ ਇਸ ਵਿਚ ਸ਼ਮੂਲੀਅਤ ਕੀਤੀ। ਨਿਵੇਸ਼ ਫੋਰਮ ਵੈਬੀਨਾਰ ਵਿਚ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਮੇਸ਼ਵਰ ਤੇਲੀ, ਆਂਧਰਾ ਪ੍ਰਦੇਸ਼ ਨਿਵੇਸ਼, ਬੁਨਿਆਦੀ ਢਾਂਚਾ, ਉਦਯੋਗ ਤੇ ਵਣਜ ਮੰਤਰੀ ਮੇਕਾਪਤੀ ਗੌਤਮ ਰੈਡੀ, ਆਸਾਮ ਦੇ ਉਦਯੋਗ ਮੰਤਰੀ ਚੰਦਰ ਮੋਹਨ ਪਟਵਾਰੀ ਅਤੇ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਮੰਤਰੀ ਵਿਜੇਇੰਦਰ ਸਿੰਗਲਾ ਨੇ ਵੀ ਸ਼ਮੂਲੀਅਤ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.