Breaking NewsPunjabTop News

ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਦਾ ਅਸਤੀਫਾ

ਚੰਡੀਗੜ੍ਹ, 3 ਸਤੰਬਰ 2023 – ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ।

ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਵਿਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਤੇ ਆਪਸੀ ਵਿਵਾਦ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚਣ ਤੇ ਸਿੱਖ ਸਿਆਸਤ ਵਿੱਚ ਅਹਿਮ ਸੁਰਖਿਆਂ ਵਿਚ ਹੈ। ਐਤਵਾਰ ਦੇਰ ਸ਼ਾਮ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫਾ ਅਡਹੋਕ ਕਮੇਟੀ ਹੋਣ ਕਾਰਨ ਆਪਣਾ ਅਸਤੀਫਾ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਸੌਂਪ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button