PunjabTop News

ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ‘ਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ DC ਦਫ਼ਤਰ ਤੱਕ ਰੋਸ ਮਾਰਚ 

ਅੰਮ੍ਰਿਤਸਰ : ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਕਰਮਚਾਰੀ ਵੀ ਵੱਡੀ ਗਿਣਤੀ ਵਿਚ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਿਲ ਹਨ। ਇਸ ਰੋਸ ਮਾਰਚ ਉਪਰੰਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button