Breaking NewsD5 specialNewsTop News

ਹਰਿਆਣਾ ‘ਚ ਪੁਲਿਸ ਨੇ ਕੀਤਾ ਕਿਸਾਨਾਂ ‘ਤੇ ਲਾਠੀਚਾਰਜ

ਕਰਨਾਲ : ਹਰਿਆਣਾ ਦੇ ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਹੰਗਾਮੇ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਗਏ। ਰੇਲਵੇ ਰੋਡ ਸਥਿਤ ਹੋਟਲ ਪ੍ਰੇਮ ਪਲਾਜ਼ਾ ’ਚ ਪੰਚਾਇਤ ਅਤੇ ਸਥਾਨਕ ਬਾਡੀ ਚੋਣਾਂ ਨੂੰ ਲੈ ਕੇ ਪ੍ਰਦੇਸ਼ ਸਰਕਾਰ ਦੀ ਅਹਿਮ ਬੈਠਕ ਚੱਲ ਰਹੀ ਹੈ। ਇਸ ‘ਚ ਮੁੱਖ ਰੂਪ ਨਾਲ ਮਨੋਹਰ ਲਾਲ ਖੱਟੜ ਹਾਜ਼ਰ ਹਨ। ਕਿਸਾਨ ਇਸ ਬੈਠਕ ਦੇ ਵਿਰੋਧ ’ਚ ਉਤਰੇ ਹਨ।

ਕਿਸਾਨਾਂ ਨੇ ਪਿੰਡ ਚੋਂ ਭਜਾਇਆ ਆਹ ਵੱਡਾ ਲੀਡਰ, ਪਾਕੇ ਘੇਰਾ ਲਵਾਏ ਕਿਸਾਨੀ ਜ਼ਿੰਦਾਬਾਦ ਦੇ ਨਾਅਰੇ

ਕਿਸਾਨਾਂ ਨੇ ਦੁਪਹਿਰ 12 ਵਜੇ ਬਸਤਾੜਾ ਟੋਲ ਪਲਾਜ਼ਾ ’ਤੇ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਹਿਲਾਂ ਕਿਸਾਨਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਪਰ ਕਿਸਾਨਾਂ ਨੇ ਉਨ੍ਹਾਂ ਦੀ ਨਹੀਂ ਸੁਣੀ। ਇਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕਰਦੇ ਹੋਏ ਹਾਈਵੇਅ ਖਾਲੀ ਕਰਵਾਇਆ। ਇਸ ਲਾਠੀਚਾਰਜ ’ਚ 12 ਕਿਸਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਸ ਦੌਰਾਨ ਕਿਸਾਨਾਂ ਨੇ ਨਾਅਰੇਬਾਜ਼ੀ ਕਰ ਕੇ ਕਾਲੇ ਝੰਡੇ ਦਿਖਾਏ। ਸ਼ਹਿਰ ਦੇ ਰੇਲਵੇ ਰੋਡ ਸਥਿਤ ਪ੍ਰੇਮ ਪਲਾਜ਼ਾ ’ਚ ਆਯੋਜਿਤ ਭਾਜਪਾ ਦੀ ਬੈਠਕ ਦਾ ਵਿਰੋਧ ਕਰਨ ਦਾ ਐਲਾਨ ਕਿਸਾਨਾਂ ਨੇ ਕੀਤਾ ਹੋਇਆ ਸੀ। ਇਸ ਲਈ ਕਿਸਾਨਾਂ ਨੇ ਪਹਿਲਾਂ ਡੇਰਾ ਕਾਰ ਸੇਵਾ ’ਚ ਇਕੱਠੇ ਹੋਣਾ ਸੀ ਪਰ ਪ੍ਰਸ਼ਾਸਨ ਦੀ ਸਮਝਦਾਰੀ ਕਾਰਨ ਕਿਸਾਨ ਇੱਥੇ ਇਕੱਠੇ ਨਹੀਂ ਹੋ ਸਕੇ। ਇਸ ਤੋਂ ਬਾਅਦ ਕਿਸਾਨਾਂ ਨੇ ਬਸਤਾੜਾ ਟੋਲ ਪਲਾਜ਼ਾ ’ਤੇ ਡੇਰਾ ਲਾਉਣਾ ਸ਼ੁਰੂ ਕਰ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button