NationalTop News

ਹਰਿਆਣਾ ਚ ਮੁੜ ਇੰਟਰਨੈੱਟ ਸੇਵਾਵਾਂ ਬੰਦ

ਹਰਿਆਣਾ ਦੇ ਨੂਹ ‘ਚ ਫਿਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਵਿਭਾਗ ਨੇ ਜ਼ਿਲ੍ਹੇ ਵਿੱਚ ਸ਼ਨੀਵਾਰ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਅੱਧੀ ਰਾਤ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਬਲਕ ਐਸਐਮਐਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਵਿਭਾਗ ਨੇ ਇਹ ਫੈਸਲਾ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਵੱਲੋਂ 28 ਅਗਸਤ ਨੂੰ ਮੁੜ ਤੋਂ ਨੂਹ ਵਿੱਚ ਬ੍ਰਜਮੰਡਲ ਯਾਤਰਾ ਕੱਢਣ ਦੇ ਐਲਾਨ ਦੇ ਮੱਦੇਨਜ਼ਰ ਇਹਤਿਆਤ ਵਜੋਂ ਲਿਆ ਹੈ।

ਬ੍ਰਜ ਮੰਡਲ ਯਾਤਰਾ ਨੂੰ ਫਿਰ ਤੋਂ ਕੱਢੇ ਜਾਣ ਦੀ ਸੂਰਤ ‘ਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਅਫਵਾਹਾਂ ਨੂੰ ਰੋਕਣ ਲਈ ਨੂਹ ਦੇ ਡੀਸੀ ਧੀਰੇਂਦਰ ਖੜਗਟਾ ਨੇ 25 ਅਗਸਤ ਨੂੰ ਖੁਦ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਸੀ। ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਅਤੇ ਬਲਕ ਐਸਐਮਐਸ ਸੇਵਾ ‘ਤੇ ਪਾਬੰਦੀ ਲਗਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਡੀਸੀ ਨੇ ਆਪਣੇ ਪੱਤਰ ਵਿੱਚ 25 ਅਗਸਤ ਤੋਂ ਹੀ ਇਨ੍ਹਾਂ ਸੇਵਾਵਾਂ ’ਤੇ ਪਾਬੰਦੀ ਲਾਉਣ ਦੀ ਸਿਫਾਰਸ਼ ਕੀਤੀ ਸੀ। ਨੂਹ ਡੀਸੀ ਨੇ ਗ੍ਰਹਿ ਮੰਤਰਾਲੇ ਦੇ ਵਧੀਕ ਮੁੱਖ ਸਕੱਤਰ ਨੂੰ ਲਿਖੇ ਪੱਤਰ ਦੀ ਕਾਪੀ ਏਡੀਜੀਪੀ, ਇੰਟੈਲੀਜੈਂਸ ਵਿੰਗ, ਹਰਿਆਣਾ ਪੁਲਿਸ ਨੂੰ ਵੀ ਭੇਜੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button