NationalTop News

ਹਰਿਆਣਾ ਚ ਸਪਾਈਸਜੈੱਟ ਏਅਰਲਾਇਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਹਰਿਆਣਾ ਦੇ ਗੁੜਗਾਓਂ ‘ਚ ਇਕ ਏਅਰਲਾਈਨਜ਼ ਕੰਪਨੀ ਦੇ ਦਫਤਰ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਕਿਸੇ ਅਣਪਛਾਤੇ ਵਿਅਕਤੀ ਨੇ ਏਅਰਲਾਈਨ ਕੰਪਨੀ ਦੇ ਦਫ਼ਤਰ ਫੋਨ ਕੀਤਾ ਸੀ। ਸੂਚਨਾ ਮਿਲਦੇ ਹੀ ਉਦਯੋਗ ਵਿਹਾਰ ਥਾਣਾ, ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਮੌਕੇ ‘ਤੇ ਪਹੁੰਚ ਗਏ। ਪੁਲੀਸ ਨੇ ਆਈਪੀਸੀ ਦੀ ਧਾਰਾ 506, 507 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

PCR11 ਦੇ ਇੰਚਾਰਜ ਹੈੱਡ ਕਾਂਸਟੇਬਲ ਸੰਦੀਪ ਕੁਮਾਰ ਨੂੰ ਏਅਰਲਾਈਨਜ਼ ਕੰਪਨੀ ਸਪਾਈਸ ਜੈੱਟ ਦੇ ਲੀਗਲ ਜਨਰਲ ਮੈਨੇਜਰ ਵਿਜੇ ਰਾਏ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਫ਼ੋਨ ਕਰਕੇ ਕਿਹਾ ਕਿ ਉਸ ਦੇ ਦਫ਼ਤਰ ਵਿੱਚ ਬੰਬ ਲਾਇਆ ਗਿਆ ਹੈ।

ਪੁਲਿਸ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨਾਲ ਮੌਕੇ ‘ਤੇ ਪਹੁੰਚ ਗਈ। ਇਮਾਰਤ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।ਲਗਭਗ 2 ਘੰਟੇ ਤੱਕ ਚੱਲੇ ਸਰਚ ਆਪਰੇਸ਼ਨ ਤੋਂ ਬਾਅਦ ਇੱਥੇ ਕੋਈ ਬੰਬ ਨਹੀਂ ਮਿਲਿਆ। ਇਸ ਮਾਮਲੇ ਵਿੱਚ ਕੰਪਨੀ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਥਾਣੇ ਵਿੱਚ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਹੈੱਡ ਕਾਂਸਟੇਬਲ ਸੰਦੀਪ ਕੁਮਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button