Breaking NewsD5 specialIndiaNewsPunjabTop News

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

ਅੰਮ੍ਰਿਤਸਰ/ਹਰਿਆਣਾ/ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਹਰਿਆਣਾ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਕਿਹਾ ਕਿ ਅੱਜ ਦੀ ਅੰਮ੍ਰਿਤਸਰ ਫੇਰੀ ਮੇਰੇ ਜੀਵਨ ਦੀ ਸਦੀਵੀ ਯਾਦ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੈ, ਜਿਥੋਂ ਸਿੱਖ ਗੁਰੂ ਸਾਹਿਬਾਨ ਨੇ ਸਰਭਸਾਂਝੀ ਵਾਲਤਾ ਦਾ ਸੁਨੇਹਾ ਦਿੱਤਾ ਹੈ।
ਇਥੋਂ ਦਾ ਪਵਿੱਤਰ ਵਾਤਾਵਰਨ ਰੂਹਾਨੀਅਤ ਸਿਰਜਦਾ ਹੋਇਆ ਮਨੁੱਖਤਾ ਨੂੰ ਸ਼ਾਂਤੀ ਦਿੰਦਾ ਹੈ। ਇਸ ਮੌਕੇ ਉਨ੍ਹਾਂ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਰੱਖਿਆ ਲਈ ਵੱਡਾ ਯੋਗਦਾਨ ਪਾਇਆ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਮੈਂ ਇਥੋਂ ਨਵੀਂ ਊਰਜਾ ਲੈ ਕੇ ਜਾ ਰਿਹਾ ਹਾਂ ਅਤੇ ਪਰਮਾਤਮਾਂ ਅਗੇ ਅਰਦਾਸ ਕਰਦਾ ਹਾਂ ਕਿ ਦੇਸ਼ ਦੁਨੀਆ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾ ਕੇ ਤਰੱਕੀ ਬਖਸ਼ਣ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੂਚਨਾ ਕੇਂਦਰ ਵਿਖੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਮ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਨਾਲ ਆਏ ਪਰਿਵਾਰਕ ਮੈਂਬਰ ਤੇ ਅਧਿਕਾਰੀਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਪਾਲ ਦੇ ਨਾਲ ਆਏ ਅਧਿਕਾਰੀਆਂ ਤੋਂ ਇਲਾਵਾ ਤਹਿਸੀਲਦਾਰ ਸ. ਲਖਵਿੰਦਰਪਾਲ ਸਿੰਘ, ਪੁਲਿਸ ਅਧਿਕਾਰੀ ਸ. ਪ੍ਰਮਿੰਦਰ ਸਿੰਘ ਭੰਡਾਲ, ਸ. ਹਰਪਾਲ ਸਿੰਘ ਰੰਧਾਵਾ, ਸੂਚਨਾ ਅਧਿਕਾਰੀ ਸ. ਹਰਿੰਦਰ ਸਿੰਘ ਰੋਮੀ, ਸ. ਅੰਮ੍ਰਿਤਪਾਲ ਸਿੰਘ, ਸ. ਸਰਤਾਜ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button