Breaking NewsD5 specialIndiaNewsPunjabTop News

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੋਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ/ਹਰਿਆਣਾ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਚੋਟਾਲਾ ਨੇ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸੂਚਨਾ ਕੇਂਦਰ ਵਿਖੇ ਸ੍ਰੀ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਸ੍ਰੀ ਓਮ ਪ੍ਰਕਾਸ਼ ਚੋਟਾਲਾ ਨੇ ਆਖਿਆ ਕਿ ਇਸ ਪਾਵਨ ਅਸਥਾਨ ਪ੍ਰਤੀ ਉਨ੍ਹਾਂ ਦੀ ਗਹਿਰੀ ਸ਼ਰਧਾ ਹੈ ਅਤੇ ਉਹ ਆਪਣੀ ਲੰਮੀ ਉਮਰ ਦੌਰਾਨ ਇਥੇ ਸੀਸ ਨਿਵਾਉਂਦੇ ਆ ਰਹੇ ਹਨ।

ਬਿਜਲੀ ਕੱਟਾਂ ਨੇ ਸੜਕ ‘ਤੇ ਲਿਆਂਦੇ ਦੁਕਾਨਦਾਰ, ਰੱਖਤੀ ਨਵੀਂ ਮੰਗ D5 Channel Punjabi

ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਕਿਸਾਨੀ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ ਅਤੇ ਭਾਰਤ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ੇਲ੍ਹ ਵਿੱਚੋਂ ਬਾਹਰ ਆਉਣ ਮੌਕੇ ਉਹ ਕਿਸਾਨਾਂ ਕੋਲ ਗਏ ਹਨ ਅਤੇ ਅੱਜ ਵੀ ਉਨ੍ਹਾਂ ਦੀ ਹਮਾਇਤ ਕਰਦੇ ਹਨ।  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਓਮ ਪ੍ਰਕਾਸ਼ ਚੋਟਾਲਾ ਦੇਸ਼ ਦੀ ਸਿਆਸਤ ਵਿਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ ਅਤੇ ਇਨ੍ਹਾਂ ਦੀ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਥਾਹ ਸ਼ਰਧਾ ਹੈ। ਉਨ੍ਹਾਂ ਸ੍ਰੀ ਚੋਟਾਲਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ।

BIG NEWS ਡੇਰਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ, ਵਧੀਆਂ ਮੁਸ਼ਕਲਾਂ ! ਹਰਿਆਣਾ ‘ਚ ਅਲਰਟ ! D5 Channel Punjabi

ਸ੍ਰੀ ਓਮ ਪ੍ਰਕਾਸ਼ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਸਨਮਾਨ ਵਿਚ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿੱਖ ਸਾਹਿਤ ਭੇਟ ਕੀਤਾ ਗਿਆ। ਸ੍ਰੀ ਚੋਟਾਲਾ ਨਾਲ ਆਏ ਸ੍ਰੀ ਮਨੋਜ ਸਿੰਗਲ, ਸ. ਨਛੱਤਰ ਸਿੰਘ ਮਲਿਹਾਨ ਅਤੇ ਹੋਰਾਂ ਨੂੰ ਵੀ ਸਿਰੋਪਾਓ ਦਿੱਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਮਲਕੀਤ ਸਿੰਘ ਚੰਗਾਲ, ਸ. ਇੰਦਰਪਾਲ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button