PunjabTop News

ਹਰਿਆਣਾ ਪੁਲਿਸ ਵੱਲੋਂ ਲਗਾਤਾਰ ਸੁੱਟੇ ਜਾ ਰਹੇ ਹੰਝੂ ਗੈਸ ਦੇ ਗੋਲ

ਹਰਿਆਣਾ: ਹਰਿਆਣਾ ਪੁਲਿਸ ਨੂੰ ਕਿਸਾਨਾਂ ਨੂੰ ਪਿੱਛੇ ਹਟਾਉਣ ਲਈ ਲਗਾਤਾਰ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਵੇਲੇ ਸਥਿਤੀ ਕਾਫੀ ਤਣਾਪੂਰਨ ਬਣੀ ਹੋਈ ਹੈ।ਕਿਸਾਨਾਂ ਦਾ ਜਥਾ ਲਗਾਤਾਰ ਅੱਗੇ ਵਧਣ ਦੀ ਕੋਸ਼ਿਸ ਕਰ ਰਿਹਾ ਹੈ। ਕਿਸਾਨਾਂ ਅਤੇ ਪੁਲਿਸ ਵਿਚਾਲੇ ਤਕਰਾਰ ਹੋਈ ਹੈ। ਇਸ ਦੌਰਾਨ ਕੁਝ ਕਿਸਾਨ ਫਟੱੜ ਹੋਏ ਹਨ।ਹਰਿਆਣਾ ਪੁਲਿਸ ਵੱਲੋਂ ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਨੂੰ ਰੋਕਣ ਲਈ ਹੰਜੂ ਗੈਸ ਦੀ ਵਰਤੋ ਕੀਤੀ ਹੈ। ਹਰਿਆਣਾ ਪੁਲਿਸ ਵੱਲੋਂ ਅੱਗੇ ਨਾ ਵਧਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ।

ਕਿਸਾਨਾਂ ਵੱਲੋਂ ਦਿੱਲੀ ਕੂਚ, ਅੰਬਾਲਾ ਚ ਇੰਟਰਨੈੱਟ ਬੰਦ

ਪੁਲਿਸ ਨੇ ਮੀਡੀਆ ਨੂੰ ਵੀ ਪਿੱਛੇ ਜਾਣ ਲਈ ਕਿਹਾ ਗਿਆ ਹੈ।ਕੁਝ ਕਿਸਾਨ ਇਸ ਦੌਰਾਨ ਜਖਮੀ ਹੋਏ ਹਨ। ਕਿਸਾਨਾਂ ਵੱਲੋਂ ਪੈਦਲ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨਾਂ ਨੂੰ ਰਸਤੇ ਦੇ ਵਿੱਚ ਹੀ ਹਰਿਆਣਾ ਪੁਲਿਸ ਦੇ ਵੱਲੋਂ ਰੋਕ ਦਿੱਤਾ ਗਿਆ ਹੈ। ਇਸ ਵੇਲੇ ਸ਼ੰਭੂ ਬਾਰਡਰ ਤੇ ਹਾਲਾਤ ਤਨਾਵਪੂਰਨ ਬਣੇ ਹੋਏ ਹਨ।ਕਿਸਾਨ ਅਤੇ ਹਰਿਆਣਾ ਪੁਲਿਸ ਆਹਮੋ ਸਾਹਮਣੇ ਵਿਖਾਈ ਦੇ ਰਹੀ ਹੈ। ਦੂਜੇ ਪਾਸੇ ਅਥਰੂ ਗੈਸ ਦੇ ਗੋਲਿਆਂ ਕਾਰਨ ਕੁਝ ਕਿਸਾਨ ਜ਼ਖਮੀ ਵੀ ਦੱਸੇ ਜਾ ਰਹੇ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button