Breaking NewsD5 specialNewsPunjabTop News

ਹਰਿੰਦਰਪਾਲ ਚੰਦੂਮਾਜਰਾ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ : ਪਟਿਆਲਾ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪੰਜ ਫਰਵਰੀ ਨੂੰ ਵੱਡੀ ਗਿਣਤੀ ਮੋਟਰਸਾਈਕਲਾਂ ਅਤੇ ਕਾਰਾਂ ਤੇ ਸਿਆਸੀ ਪਾਰਟੀਆਂ ਝੰਡੀਆਂ ਲਗਾ ਕੇ ਭੁਨਰਹੇੜੀ ਇਲਾਕੇ ‘ਚ ਰੈਲੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।

Ram Rahim ਦੇ ਡੇਰੇ ਤੋਂ ਵੱਡਾ ਬਿਆਨ, ਸਿੱਖਾਂ ਦਾ ਵਧਿਆ ਪਾਰਾ! ਸਿਆਸਤ ’ਚ ਪਿਆ ਭੜਥੂ! | D5 Channel Punjabi

ਇਸ ਸੰਬੰਧੀ ਉਮੀਦਵਾਰ ਤੋਂ ਲਿਖਤੀ ਜਵਾਬ ਮੰਗਿਆ ਗਿਆ ਪਰ ਤਸੱਲੀਬਖਸ਼ ਜਵਾਬ ਨਾ ਹੋਣ ਕਰਕੇ ਪੁਲਿਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ। ਰਿਟਰਨਿੰਗ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਸਦਰ ਪੁਲਿਸ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button