Breaking NewsD5 specialIndiaNewsTop News

ਹਰੀਸ਼ ਰਾਵਤ ਨੇ ਆਪਣੇ ਵਿਵਾਦਿਤ ਬਿਆਨ ਤੇ ਮੰਗੀ ਮੁਆਫ਼ੀ

ਹਰਿਆਣਾ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਬੀਤੇ ਦਿਨੀਂ ਦਿੱਤੇ ਇੱਕ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਦਿੱਤੇ ਵਿਵਾਦਿਤ ਬਿਆਨ ਤੇ ਮੁਆਫੀ ਮੰਗ ਲਈ ਹੈ। ਦੱਸ ਦਈਏ ਕਿ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਹਰੀਸ਼ ਰਾਵਤ ਤੇ ਸਵਾਲ ਖੜੇ ਕੀਤੇ ਸਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਹਰੀਸ਼ ਰਾਵਤ ਸਮੇਤ ਸਮੁੱਚੀ ਕਾਂਗਰਸ ਨੂੰ ਸਿੱਖ ਸੰਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਸੀ।

ਹਰੀਸ਼ ਰਾਵਤ ਦਾ ਪੰਜ ਪਿਆਰਿਆਂ ਬਾਰੇ ਬਿਆਨ , ਹੋਵੇਗੀ ਵੱਡੀ ਕਾਰਵਾਈ ! D5 Channel Punjabi

ਦਰਅਸਲ ਹਰੀਸ਼ ਰਾਵਤ ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਬੀਤੇ ਦਿਨ ਚੰਡੀਗੜ੍ਹ ਆਏ ਸਨ। ਪੰਜਾਬ ਕਾਂਗਰਸ ਭਵਨ ਵਿਚ ਨਵਜੋਤ ਸਿੱਧੂ ਨਾਲ ਮੀਟਿੰਗ ਕਰਨ ਉਪਰੰਤ ਜਦੋਂ ਹਰੀਸ਼ ਰਾਵਤ ਮੀਡੀਆ ਨਾਲ ਗੱਲਬਾਤ ਕਰ ਰਹੇ ਸੀ ਤਾਂ ਉਨ੍ਹਾਂ ਨੇ ਸਿੱਧੂ ਦੀ ਟੀਮ ਨੂੰ ਪੰਜ ਪਿਆਰੇ ਕਹਿ ਦਿੱਤਾ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਹਰੀਸ਼ ਰਾਵਤ ਤੇ ਸਵਾਲ ਚੁੱਕੇ ਨੇ ਤੇ ਆਪਣੇ ਸ਼ਬਦਾਂ ਨੂੰ ਵਾਪਸ ਲੈਣ ਲਈ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button