Breaking NewsD5 specialNewsPress ReleasePunjab
ਹਰੀਸ਼ ਰਾਵਤ ਵੱਲੋਂ ਪ੍ਰਦੇਸ਼ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ
ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਆਗੂ ਸ੍ਰੀ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਹਰੀਸ਼ ਰਾਵਤ ਨੇ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨੂੰ ਨੀਵਾਂ ਦਿਖਾਉਂਦਿਆਂ ਆਪਣੀ ਪਾਰਟੀ ਦੇ ਆਗੂਆਂ ਨੂੰ ਪੰਜ ਪਿਆਰੇ ਆਖ ਕੇ ਚੰਗਾ ਨਹੀਂ ਕੀਤਾ।
ਬੀਬੀ ਜਗੀਰ ਕੌਰ ਨੇ ਆਖਿਆ ਕਿ ਪੰਜ ਪਿਆਰੇ ਦਸਵੇਂ ਪਾਤਸ਼ਾਹ ਜੀ ਦੇ ਸਾਜੇ ਨਿਵਾਜੇ ਹਨ, ਜਿਨ੍ਹਾਂ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਹਰੀਸ਼ ਰਾਵਤ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਹੈ, ਪਰ ਇਸ ਦਾ ਮਤਲਬ ਇਹ ਵੀ ਨਹੀਂ ਕਿ ਕੋਈ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਨੂੰ ਸੱਟ ਮਾਰੇ ਅਤੇ ਫਿਰ ਮੁਆਫ਼ੀ ਮੰਗ ਲਵੇ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਆਪਣੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.