
‘ਹਰ ਖੇਤਰ ‘ਚ ਪੰਜਾਬੀ ਮੋਹਰੀ’, CM ਭਗਵੰਤ ਮਾਨ ਨੇ ਲਾਭਪਾਤਰੀਆਂ ਨੂੰ ਵੰਡੇ ਸਿਹਤ ਬੀਮਾ ਯੋਜਨਾ ਦੇ ਕਾਰਡ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਅੱਜ ਭਗਵੰਤ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ ਗਏ।
ਇਸ ਸਬੰਧੀ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਬਾਅਦ ਦੁਪਹਿਰ 2:30 ਵਜੇ ਸਿਹਤ ਬੀਮਾ ਯੋਜਨਾ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕੀ ਲਾਭਪਾਤਰੀਆਂ ਦੇ ਪੂਰੇ ਟੱਬਰ ਦੇ ਮੈਂਬਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰ ਖੇਤਰ ਵਿਚ ਪੰਜਾਬੀ ਮੋਹਰੀ ਹਨ। ਖੇਡਾਂ ਦੇ ਖੇਤਰ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਨੇ ਸੂਬੇ ਦਾ ਨਾਂਅ ਰੋਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ 54 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਜਾ ਚੁੱਕੇ ਹਨ ਅਤੇ,1300 ਦਾ ਕੈਸ਼ਲੈਸ ਇਲਾਜ ਕੀਤਾ ਗਿਆ ਹੈ। 24000 ਤੋਂ ਵੱਧ ਡਾਇਲਾਸਿਸ ਕੀਤੇ ਗਏ ਹਨ। ਦਿਲ ਦੀਆਂ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ 121 ਕਰੋੜ ਤੋਂ ਵੱਧ ਦੇ ਸਟੰਟ ਪਾਏ ਗਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਉਹ ਘਰ-ਘਰ ਤੰਦਰੁਸਤੀ ਦੀ ਕਾਮਨਾ ਕਰਦੇ ਹਨ। ਇਸੇ ਮੰਤਵ ਲਈ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਉਹ ਸੀਵਿਆ ਦੀ ਅੱਗ ਬੁਝਾਉਣੀ ਚਾਹੀਦੇ ਹਨ ਅਤੇ ਘਰ ਤਰੱਕੀ ਦੇ ਦੀਵੇ ਜਗਾਉਣਾ ਚਾਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਇਕ ਅਕਤੂਬਰ ਤੋਂ ਫਿਰ ਔਰਤਾਂ ਦੇ ਫੋਨਾਂ ‘ਤੇ ਟੂੰ ਟੂੰ ਹੋਵੇਗੀ ਅਤੇ ਪੰਜਾਬ ਦੀ ਕੋਈ ਵੀ ਯੋਗ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਸਿਹਤ ਸੰਬੰਧੀ ਹੋਰ ਯੋਜਨਾਵਾਂ ਅਤੇ ਅਹਿਮ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ, ਕੌਂਸਲਰ ਡਾਕਟਰ ਸੰਨੀ ਸਿੰਘ ਆਹਲੂਵਾਲੀਆ ਸਮੇਤ ਹੋਰ ਵਲੰਟੀਅਰਜ਼ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




