ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਮੰਡੀਆਂ ਵਿੱਚ ਨਿਰਵਿਘਨ ਖਰੀਦ, ਕੇਂਦਰੀ ਟੀਮਾਂ ਪਹੁੰਚੀਆਂ
ਚੰਡੀਗੜ੍ਹ: ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਜਾਰੀ ਹੈ ਜਿੱਥੇ ਖਰੀਦ ਅਮਲਾ ਕਿਸਾਨਾਂ ਦੀ ਜਿਣਸ ਦੀ ਖਰੀਦ ਵਿੱਚ ਸਰਗਰਮੀ ਨਾਲ ਜੁਟਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਸਵੇਰੇ ਖਰੀਦ ਅਮਲੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਅਤੇ ਖਰੀਦ ਕਾਰਜ ਰਾਜ ਭਰ ਵਿੱਚ ਨਿਰਵਿਘਨ ਜਾਰੀ ਰਹੇ।
ਆਹ ਵੇਖੋ! ਕਿਸੇ ਦੀ ਮਾੜੀ ਕਰਤੂਤ, share ਜਰੂਰ ਕਰ ਦਿਓ #Shots D5 Channel Punjabi
ਸੁੱਕੇ ਅਨਾਜ ਲਈ ਮਾਪਦੰਡਾਂ ਵਿੱਚ ਸੋਧ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਇਸ ਦੇ ਮੁਲਾਂਕਣ ਲਈ ਗਠਿਤ ਕੇਂਦਰੀ ਟੀਮਾਂ ਰਾਜ ਵਿੱਚ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਭਲਕੇ ਸੌਂਪੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰਾਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਟੀਮਾਂ ਨੂੰ ਹਰ ਸੰਭਵ ਸਹਿਯੋਗ ਦੇਣ ਤਾਂ ਜੋ ਉਹ ਆਪਣੀ ਰਿਪੋਰਟ ਜਲਦੀ ਤੋਂ ਜਲਦੀ ਪੇਸ਼ ਕਰਨ ਦੇ ਯੋਗ ਹੋ ਸਕਣ। ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਦੇ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ।
ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖ਼ਬਰੀ! ਮੇਹਰਬਾਨ ਹੋਈ ਸਰਕਾਰ, ਅੰਬਾਨੀਆਂ-ਅੰਡਾਨੀਆਂ ਨੂੰ ਝਟਕਾ!
ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਦੁਆਰਾ ਗਠਿਤ ਕੀਤੀਆਂ ਟੀਮਾਂ ਤੋਂ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਸੀਮਾ ਦਾ ਮੁਲਾਂਕਣ ਕਰਨ ਦੀ ਉਮੀਦ ਕੀਤੀ ਜਾਂਦੀ ਹੈ ਜੋ ਕਿ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗੀ। ਮੰਤਰੀ ਨੇ ਦੁਹਰਾਇਆ ਕਿ ਅਨਾਜ ਦੀ ਦਿੱਖ ਵਿੱਚ ਕਿਸੇ ਵੀ ਤਬਦੀਲੀ ਲਈ ਕਿਸਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਬੇਇਨਸਾਫ਼ੀ ਹੈ, ਖਾਸ ਕਰਕੇ ਜਦੋਂ ਅਜਿਹੀਆਂ ਤਬਦੀਲੀਆਂ ਕੁਦਰਤੀ ਕਾਰਨਾਂ ਦੁਆਰਾ ਮਨੁੱਖੀ ਕੰਟਰੋਲ ਤੋਂ ਬਾਹਰ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਲੋੜੀਂਦੀ ਢਿੱਲ ਦੇਣ ਤੱਕ ਸਬਰ ਰੱਖਣ ਦੀ ਅਪੀਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.