Breaking NewsD5 specialNewsPunjabTop News

‘ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਹਥਿਆਰ ਰੱਖੇ’

ਅੰਮ੍ਰਿਤਸਰ : ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ‘ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

Farmers News : ਲਓ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦੀ ਰਣਨੀਤੀ

ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸ਼ਸਤਰ ਵਿੱਦਿਆ ਦੇ ਨਿਪੁੰਨ, ਹੱਕ-ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜਜ਼ਬਾ ਭਰਨ ਵਾਲੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਨ ਵਾਲੇ ਗੁਰਦੇਵ ਪਾਤਸ਼ਾਹ ਜੀ ਨੇ ਸਿੱਖ ਕੌਮ ਨੂੰ ਸੰਤ ਤੇ ਸਿਪਾਹੀ ਦਾ ਸਾਂਝਾ ਸਰੂਪ ਬਖ਼ਸ਼ਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button