IndiaTop News

ਹਰ ਹਾਲ ਵਤਨ ਪਰਤਾਂਗੀ: Sheikh Hasina

ਬੰਗਲਾਦੇਸ਼ ਦੀ ਸੱਤਾ ਤੋਂ ਬੇਦਖ਼ਲ ਹੋਈ ਸਾਬਕਾ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਦਸੰਬਰ ਵਿੱਚ ਮੁਲਕ ਪਰਤਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਰ ਹਾਲ ਬੰਗਲਾਦੇਸ਼ ਵਾਪਸ ਜਾਣਗੇ। ਉਨ੍ਹਾਂ ਨੂੰ ਆਪਣੀ ਗ੍ਰਿਫ਼ਤਾਰੀ, ਜੇਲ੍ਹ, ਤਸ਼ੱਦਦ ਜਾਂ ਮੌਤ ਦਾ ਡਰ ਨਹੀਂ ਹੈ। ਹਸੀਨਾ ਨੇ ਕਿਹਾ, ‘‘ਜੇ ਮੇਰੀ ਕਿਸਮਤ ਵਿੱਚ ਮੌਤ ਹੈ ਤਾਂ ਮੈਂ ਆਪਣੇ ਵਤਨ ਦੀ ਧਰਤੀ ’ਤੇ, ਆਪਣੇ ਲੋਕਾਂ ਵਿਚਾਲੇ ਮਰਨਾ ਪਸੰਦ ਕਰਾਂਗੀ। ਮੈਂ ਵਾਪਸੀ ਦੇ ਆਪਣੇ ਫ਼ੈਸਲੇ ’ਤੇ ਕਾਇਮ ਹਾਂ।’’ਹਸੀਨਾ ਨੇ ਇਹ ਗੱਲ ਅਜਿਹੇ ਸਮੇਂ ਵਿੱਚ ਕਹੀ ਹੈ ਜਦੋਂ ਉਨ੍ਹਾਂ ਦੀ ਸਰਕਾਰ ਵੱਲੋਂ ਮੁਜ਼ਾਹਰਾਕਾਰੀਆਂ ’ਤੇ ਕੀਤੇ ਗਏ ਤਸ਼ੱਦਦ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ 2024 ਵਿੱਚ ਵਿਦਿਆਰਥੀਆਂ ਦੀ ਅਗਵਾਈ ਹੇਠ ਹੋਏ ਅੰਦੋਲਨ ਤੋਂ ਬਾਅਦ ਹਸੀਨਾ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡ ਕੇ ਭਾਰਤ ਆਉਣਾ ਪਿਆ ਸੀ। ਉਦੋਂ ਤੋਂ ਹੀ ਉਹ ਭਾਰਤ ਵਿੱਚ ਹਨ। ਉਨ੍ਹਾਂ ਨੇ 2009 ਤੋਂ 2024 ਤੱਕ ਬੰਗਲਾਦੇਸ਼ ਦੀ ਸੱਤਾ ਸੰਭਾਲੀ।
ਸਾਲ 2025 ਵਿੱਚ ਬੰਗਲਾਦੇਸ਼ ਦੀ ਵਿਸ਼ੇਸ਼ ਟ੍ਰਿਬਿਊਨਲ ਨੇ ਮੁਜ਼ਾਹਰਾਕਾਰੀਆਂ ਵਿਰੁੱਧ ਤਸ਼ੱਦਦ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ੀ ਕਰਾਰ ਦਿੰਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਇਸ ਕਾਰਵਾਈ ਵਿੱਚ ਲਗਪਗ 1,400 ਲੋਕ ਮਾਰੇ ਗਏ ਸਨ। ਹਸੀਨਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਬੰਗਲਾਦੇਸ਼ ਸਰਕਾਰ ਵੱਲੋਂ ਕਈ ਵਾਰ ਉਨ੍ਹਾਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਪਰ ਭਾਰਤ ਉਨ੍ਹਾਂ ਨੂੰ ਸੌਂਪਣ ਤੋਂ ਇਨਕਾਰ ਕਰਦਾ ਰਿਹਾ ਹੈ। ਸ਼ੇਖ਼ ਹਸੀਨਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਾ ਕੇ ਆਗੂਆਂ ਅਤੇ ਹਮਾਇਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਹਜ਼ਾਰਾਂ ਵਰਕਰ ਗ੍ਰਿਫ਼ਤਾਰ ਕੀਤੇ ਗਏ ਹਨ ਜਾਂ ਉਹ ਦੇਸ਼ ਛੱਡਣ ਲਈ ਮਜਬੂਰ ਹੋਏ ਹਨ। ਉਨ੍ਹਾਂ ਬੰਗਲਾਦੇਸ਼ ਵਿੱਚ ਕੱਟੜਵਾਦੀ ਤਾਕਤਾਂ ਦੇ ਵਧਦੇ ਪ੍ਰਭਾਵ ’ਤੇ ਵੀ ਚਿੰਤਾ ਪ੍ਰਗਟਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button