ਹਾਈਕੋਰਟ ਦੀ ਦੇਖ-ਰੇਖ ’ਚ ਹੋਵੇ ‘ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੀ ਨਿਯੁਕਤੀ ਮਾਮਲੇ’ ਦੀ ਉਚ ਪੱਧਰੀ ਜਾਂਚ: ‘ਆਪ’
Police ਪ੍ਰਸ਼ਾਸਨ ’ਚ ਪੈਸੇ ਲੈ ਕੇ ਹੋ ਰਹੇ ਟਰਾਂਸਫਰ- ਪੋਸਟਿੰਗ ਦੇ ਮਾਮਲੇ ਦੀ ਜਾਂਚ ਲਈ ‘ਆਪ’ ਨੇ ਲਿਖਿਆ ਰਾਜਪਾਲ ਨੂੰ ਚਿੱਠੀ

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਮੰਤਰੀ Rana Gurjeet Singh ਵੱਲੋਂ ਆਪਣੇ ਸਾਥੀ ਗ੍ਰਹਿ ਮੰਤਰੀ Sukhjinder Singh Randhawa ’ਤੇ ਪੈਸੇ ਲੈ ਕੇ Police ਅਧਿਕਾਰੀਆਂ ਦੀ ਟਰਾਂਸਫ਼ਰ ਪੋਸਟਿੰਗ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ Harpal Singh Cheema ਨੇ ਪੰਜਾਬ ਦੇ ਰਾਜਪਾਲ Banwarilal Purohit ਨੂੰ ਚਿੱਠੀ ਲਿਖੀ ਅਤੇ ਮੰਗ ਕੀਤੀ ਕਿ ਮਾਣਯੋਗ ਹਾਈਕੋਰਟ ਦੀ ਦੇਖ਼ ਰੇਖ ਵਿੱਚ ਇੱਕ ਉਚ ਪੱਧਰੀ ਜਾਂਚ ਏਜੰਸੀ ਕੋਲੋਂ ਸਮਾਂਬੱਧ ਜਾਂਚ ਕਰਵਾਈ ਜਾਵੇ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ Harpal Singh Cheema ਨੇ ਕਿਹਾ, ‘‘ਇਹ ਬੇਹੱਦ ਗੰਭੀਰ ਮਾਮਲਾ ਹੈ ਕਿ ਇੱਕ ਮੰਤਰੀ ਆਪਣੇ ਸਾਥੀ ਗ੍ਰਹਿ ਮੰਤਰੀ ’ਤੇ ਪੈਸੇ ਲੈ ਕੇ ਐਸ.ਐਸ.ਪੀ. (ਜ਼ਿਲ੍ਹਾ ਪੁਲੀਸ ਮੁੱਖੀ) ਨਿਯੁਕਤ ਕਰਨ ਦੇ ਦੋਸ਼ ਲਾ ਰਹੇ ਹਨ। ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੀ ਨਿਯੁਕਤੀ ਕਰਨਾ ਦੇਸ਼ ਅਤੇ ਰਾਜ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ। ਰਾਜ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ।
ਹੋਵੇਗਾ ਸਿਆਸੀ ਫੇਰਬਦਲ, ਮੋਰਚੇ ਤੋਂ ਮੁੜੇ ਕਿਸਾਨਾਂ ਦਾ ਐਲਾਨ ! ਸਿਆਸੀ ਧਿਰਾਂ ਦੀ ਛੁੱਟੀ ! D5 Channel Punjabi
Cheema ਨੇ ਕਿਹਾ ਕਿ ਜੇ ਇਸ ਮਾਮਲੇ ਦੀ ਜਾਂਚ ਨਿਰਪੱਖ ਅਤੇ ਸਮਾਂਬੱਧ ਨਹੀਂ ਕੀਤੀ ਗਈ ਤਾਂ ਪੰਜਾਬ ਦੇ ਲੋਕਾਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ, ਕਿਉਂਕਿ ਇੱਕ ਤਾਂ ਪੰਜਾਬ ਸਰਹੱਦੀ ਰਾਜ ਹੈ ਅਤੇ ਦੂਜੀ ਪਾਸੇ ਰਾਜ ’ਚ ਜਲਦੀ ਹੀ ਵਿਧਾਨ ਸਭਾ ਚੋਣਾ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਸਾਲਾਂ ਤੱਕ ‘ਕਾਲ਼ੇ ਦੌਰ’ ਨਾਲ ਲੜਦਾ ਰਿਹਾ ਹੈ। ਭਾਰੀ ਕੀਮਤ ਅਦਾ ਕਰਨ ਤੋਂ ਬਾਅਦ ਸਥਾਪਤ ਹੋਈ ਅਮਨ ਸ਼ਾਂਤੀ ਨੂੰ ਇਨ੍ਹਾਂ ਭ੍ਰਿਸ਼ਟ ਰਾਜਨੀਤਿਕ ਲੋਕਾਂ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ। ਹੁਣ ਪੰਜਾਬ ਇਸ ਮੋੜ ’ਤੇ ਖੜ੍ਹਾ ਹੈ ਕਿ ਰਾਜ ਦੇ ਲੋਕ ਇਸ ਤਰ੍ਹਾਂ ਦੇ ਕਿਸੇ ਵੀ ‘ਕਾਲ਼ੇ ਦੌਰ’ ਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਹੈ। ਇਸ ਲਈ ਮਾਫੀਆ ਵਿੱਚ ਸ਼ਾਮਲ ‘ਕਾਲ਼ੀਆਂ ਭੇਡਾਂ’ ਅਤੇ ਉਨ੍ਹਾਂ ਦੇ ਰਾਜਨੀਤਿਕ ਸਰਪ੍ਰਸਤਾਂ ਦੇ ਨਾਂਅ ਪੰਜਾਬ ਦੇ ਲੋਕਾਂ ਸਾਹਮਣੇ ਆਉਣੇ ਚਾਹੀਦੇ ਹਨ। Harpal Singh Cheema ਨੇ ਕਿਹਾ, ‘‘ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਰਾਜ ’ਚ ਮਾਫੀਆ ਸ਼ਾਸਨ ਦੇ ਦੋਸ਼ ਆਉਂਦੀ ਆ ਰਹੀ ਹੈ।
ਬਜ਼ੁਰਗ ਕਿਸਾਨ ਦਾ ਭੰਗੜਾ ਦੇਖ ਖੁਸ਼ ਹੋਜੂ ਦਿਲ, ਪੱਤਰਕਾਰ ਵੀ ਲਾਤਾ ਝੂਮਣ D5 Channel Punjabi
Channi ਸਰਕਾਰ ਦੇ ਮੰਤਰੀ Rana Gurjeet Singh ਨੇ ਤਾਂ ਬਸ ਸਾਡੇ ਦੋਸ਼ਾਂ ਨੂੰ ਹੀ ਸਹੀ ਸਿੱਧ ਕੀਤਾ ਹੈ। ਅਸੀਂ ਵਿਧਾਨ ਸਭਾ ਵਿੱਚ ਵੀ ਰਾਜ ’ਚ ਚੱਲ ਰਹੇ ਮਾਫ਼ੀਆ ਸ਼ਾਸਨ ਦੇ ਮੁੱਦੇ ਕਈ ਵਾਰ ਚੁੱਕੇ ਹਨ ਅਤੇ ਕਿਹਾ ਕਿ ਮੁੱਖ ਮੰਤਰੀ ਤੋਂ ਲੈ ਕੇ ਮੰਤਰੀ, ਵਿਧਾਇਕ ਤੇ ਸੱਤਾਧਾਰੀ ਦਲ ਕਾਂਗਰਸ ਦੇ ਕਈ ਆਗੂ ਮਾਫ਼ੀਆ ਦੇ ਕਾਰੋਬਾਰ ਵਿੱਚ ਸ਼ਾਮਲ ਹਨ।’’ Cheema ਨੇ ਕਾਂਗਰਸ ਸਰਕਾਰ ’ਤੇ ਮਾਫੀਆ ਨੂੰ ਪ੍ਰਫੁੱਲਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਰਾਜ ਵਿੱਚ ਮਾਫੀਆ ਰਾਜ ’ਤੇ ਕੰਟਰੋਲ ਕਰਨ ਲਈ ਅਧਿਕਾਰੀਆਂ ਅਤੇ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਕਾਰਨ ਹੀ ਇਹ ਮੁੱਦਾ ਅੱਜ ਸਭ ਦੇ ਸਾਹਮਣੇ ਆਇਆ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਚਾਰ ਪੰਜ ਦਿਨ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ Charanjit Singh Randhawa, ਗ੍ਰਹਿ ਮੰਤਰੀ Sukhjinder Singh Randhawa ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ Navjot Singh Sidhu ਇਸ ਬਾਰੇ ਚੁੱਪੀ ਵੱਟੀ ਬੈਠੇ ਹਨ। ਇਨਾਂ ਆਗੂਆਂ ਦੀ ਚੁੱਪੀ ਇਹ ਸਾਬਤ ਕਰਦੀ ਹੈ ਕਿ ਉਚ ਅਧਿਕਾਰੀਆਂ ਦੇ ਵੱਡੇ ਪੈਮਾਨੇ ’ਤੇ ਹੋ ਰਹੇ ਟਰਾਂਸਫ਼ਰ ਪੋਸਟਿੰਗ ਸੱਤਾ ਵਿੱਚ ਬੈਠੇ ਲੋਕਾਂ ਦੇ ਦਸਤਖ਼ਤ ਅਤੇ ਇਸ਼ਾਰੇ ’ਤੇ ਹੀ ਹੋ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.