ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਉਸ ਵਿਅਕਤੀ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਸ ਦੀ ਪਟੀਸ਼ਨ ਨੂੰ ਰੱਦ ਕਰਨ ਵਾਲੇ ਮੌਜੂਦਾ ਜੱਜ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ। ਇਸ ‘ਤੇ ਜਸਟਿਸ ਸ਼ੈਲੇਂਦਰ ਕੌਰ ਅਤੇ ਜਸਟਿਸ ਸੁਰੇਸ਼ ਕੁਮਾਰ ਕੈਤ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਨਰੇਸ਼ ਸ਼ਰਮਾ ਨਾਮਕ ਮੁਦਈ, ਜਿਸ ਦੇ ਖਿਲਾਫ ਅਗਸਤ ਵਿਚ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ, ਉਸ ਨੂੰ ਆਪਣੇ ਕੰਮਾਂ ਅਤੇ ਚਾਲ-ਚਲਣ ‘ਤੇ ਕੋਈ ਪਛਤਾਵਾ ਨਹੀਂ ਹੈ। ਡਿਵੀਜ਼ਨ ਬੈਂਚ ਨੇ ਕਿਹਾ ਕਿ ਅਸੀਂ ਕੰਟੈਂਪਟ ਆਫ ਕੋਰਟ ਐਕਟ, 1971 ਦੇ ਤਹਿਤ ਉਕਤ ਮੁਲਜ਼ਮ ਨੂੰ ਦੋਸ਼ੀ ਮੰਨਦੇ ਹਾਂ। ਡਿਵੀਜ਼ਨ ਬੈਂਚ ਨੇ ਕਿਹਾ ਕਿ ਨਤੀਜੇ ਵਜੋਂ ਉਸ ਨੂੰ 2,000 ਰੁਪਏ ਜੁਰਮਾਨਾ ਅਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਉਸ ਨੂੰ ਸੱਤ ਦਿਨ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ। ਇਸ ਦੇ ਨਾਲ ਹੀ ਹਦਾਇਤ ਕੀਤੀ ਕਿ ਨਰੇਸ਼ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਕੇ ਤਿਹਾੜ ਜੇਲ੍ਹ ਦੇ ਹਵਾਲੇ ਕੀਤਾ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.