PunjabTop News

ਹਾਈਕੋਰਟ ਨੇ ਜਨਵਰੀ 2020 ਵਿੱਚ ਦਰਜ ਹੋਈ ਐਫਆਈਆਰ ਮਾਮਲੇ ’ਚ CM ਮਾਨ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਡੀਗੜ੍ਹ ਵਿੱਚ ਜਨਵਰੀ 2020 ਵਿੱਚ ਦਰਜ ਹੋਈ ਐਫਆਈਆਰ ਮਾਮਲੇ ’ਚ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚੰਡੀਗੜ੍ਹ ਵਿਚ ਜਨਵਰੀ 2020 ਵਿੱਚ ਦਰਜ ਹੋਈ ਐਫਆਈਆਰ ਮਾਮਲੇ ’ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ’ਤੇ 19 ਮਈ ਤੱਕ ਰੋਕ ਲਾ ਦਿੱਤੀ ਗਈ ਹੈ। ਨਾਲ ਹੀ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।

Jalandhar ’ਚ ਲੱਗਿਆ ਚੋਣ ਜ਼ਬਤਾ, Election Commission ਦਾ ਐਲਾਨ || D5 Channel Punjabi

ਜ਼ਿਕਰਯੋਗ ਹੈ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਚ ਵਾਧਾ ਕੀਤਾ ਸੀ। ਜਿਸ ਨੂੰ ਲੈ ਕੇ ਉਸ ਸਮੇਂ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸੀਐੱਮ ਹਾਉਸ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਦੌਰਾਨ ਪੁਲਿਸ ਤੋਂ ਝੜਪ ਵੀ ਹੋ ਗਈ ਸੀ। ਉਸ ਸਮੇਂ ਚੰਡੀਗੜ੍ਹ ਪੁਲਿਸ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਨੇਤਾਵਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button