ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਕੇਸ ਵਿੱਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ।
ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ ‘ਤੇ 13 ਮਾਰਚ ਨੂੰ ਐਨਐਸਏ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਫਿਰ ਇਸ ਨੂੰ ਲਾਗੂ ਕਰਨ ਵਿੱਚ 10 ਦਿਨਾਂ ਦੀ ਦੇਰੀ ਕਿਉਂ ਕੀਤੀ ਗਈ।ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਕਿਹਾ ਹੈ ਕਿ ਇਸ ਸਬੰਧੀ ਹੁਣ ਤੱਕ ਜੋ ਵੀ ਹੁਕਮ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਅਗਲੀ ਸੁਣਵਾਈ ਵਿੱਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਦਸ ਦਿਨ ਦੀ ਦੇਰੀ ਬਾਰੇ ਹਲਫ਼ਨਾਮਾ ਦੇ ਕੇ ਜਵਾਬ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਐਨਐਸਏ ਨੂੰ ਚੁਣੌਤੀ ਦੇਣ ਵਾਲੇ ਸਾਰੇ ਮੁਲਜ਼ਮਾਂ ਦੇ ਵਕੀਲਾਂ ਨੂੰ ਅਗਲੀ ਸੁਣਵਾਈ ’ਤੇ ਆਪਣੇ ਨੁਕਤੇ ਲਿਆਉਣ ਲਈ ਕਿਹਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.