Breaking NewsPunjabTop News

ਹਾਈਕੋਰਟ ਨੇ ਮਨੀਸ਼ਾ ਗੁਲਾਟੀ ਨੂੰ ਦਿੱਤੀ ਵੱਡੀ ਰਾਹਤ, ਪੰਜਾਬ ਸਰਕਾਰ ਨੇ ਫੈਸਲਾਂ ਲਿਆ ਵਾਪਿਸ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਮਨੀਸ਼ਾ ਗੁਲਾਟੀ ਨਾ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਹਟਾਉਣ ਦੇ ਆਦੇਸ਼ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ‘ਤੇ ਹਾਈਕੋਰਟ ਵਿਚ ਆਪਣੀ ਸਫ਼ਾਈ ਦਿੱਤੀ। ਜਿਸ ‘ਚ ਪੰਜਾਬ ਸਰਕਾਰ ਨੇ ਐਕਟੈਸ਼ਨ ਨੂੰ ਗਲਤ ਦੱਸਿਆ ਸੀ। ਹੁਣ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾਂ ਵਾਪਿਸ ਲੈ ਲਿਆ ਹੈ।

ਇਸ ਸਿੱਖ ਆਗੂ ਨੇ ਠੋਕਤੇ ਵੱਡੇ-ਵੱਡੇ ਲੀਡਰ! Beadbi Case ‘ਚ ਨਵਾਂ ਮੋੜ! | D5 Channel Punjabi

ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਬੀਤੇ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸੀ। ਹਾਈਕੋਰਟ ਨੇ ਮੰਗਲਵਾਰ ਨੂੰ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ ‘ਚ ਫਿਲਹਾਲ 6 ਮਹੀਨੇ ਬਾਕੀ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button