ਹਾਈ ਕੋਰਟ ਵੱਲੋਂ ਬੱਗਾ ਤੇ ਵਿਸ਼ਵਾਸ ਖਿਲਾਫ ਦਰਜ ਐਫਆਈਆਰ ਰੱਦ ਕਰਨਾ ਮਾਨ ਤੇ ਕੇਜਰੀਵਾਲ ਲਈ ਵੱਡੀ ਨਮੋਸ਼ੀ : ਬਾਜਵਾ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਉਪਰੋਕਤ ਟਿੱਪਣੀ ‘ਚ ਭਗਵੰਤ ਮਾਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀ ਤਾਕਤ ਨੂੰ ਨਿੱਜੀ ਇੱਛਾਵਾਂ ਅਤੇ ਮਨਸੂਬਿਆਂ ਦੀ ਪੂਰਤੀ ਲਈ ਨਾ ਵਰਤਣ।
Police ਤੇ Gangsters ਵਿਚਕਾਰ ਚੱਲੀਆਂ ਗੋਲ਼ੀਆਂ, Bishnoi ਦੇ ਬੰਦਿਆਂ ਨੂੰ ਕੀਤਾ ਕਾਬੂ || D5 Channel Punjabi
ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਜਾਣਦੀ ਹੈ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਫੜਨ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਲੀ ਭੇਜਣਾ ਇੱਕ ਨਿਰੋਲ ਸਿਆਸੀ ਬਦਲਾਖੋਰੀ ਸੀ ਅਤੇ ਇਹ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕੀਤੀ ਗਈ ਸੀ। ਇਸੇ ਤਰ੍ਹਾਂ ਕੁਮਾਰ ਵਿਸ਼ਵਾਸ ਦੇ ਮਾਮਲੇ ਵਿਚ ਵੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਹੀ ਪੰਜਾਬ ਪੁਲਿਸ ਨੇ ਨਾਮਵਰ ਕਵੀ ‘ਤੇ ਮਾਮਲਾ ਦਰਜ ਕੀਤਾ ਸੀ। ਅਰਵਿੰਦ ਕੇਜਰੀਵਾਲ ਆਪਣੇ ਪੁਰਾਣੇ ਸਹਿਯੋਗੀ ਅਤੇ ‘ਆਪ’ ਦੇ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ਵੱਲੋਂ ਕੀਤੀ ਜਾ ਰਹੀ ਆਲੋਚਨਾ ਨੂੰ ਬਰਦਾਸ਼ਤ ਨਹੀਂ ਕਰ ਸਕੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਾ ਚਾਹੁੰਦੇ ਸਨ।
BIG News : Kotkapura GoliKand ਮਾਮਲੇ ’ਚ ਬਾਦਲਾਂ ਦਾ ਹੱਥ? ਕਸੂਤੇ ਫਸੇ ਅਕਾਲੀ! SIT ਨੇ ਕੀਤੇ ਸਿੱਧੇ ਸਵਾਲ
ਇਸੇ ਕਰਕੇ ਉਸ ਵਿਰੁੱਧ ਪੰਜਾਬ ਦੇ ਰੂਪਨਗਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਦੋਵਾਂ ਮਾਮਲਿਆਂ ‘ਚ ਬੱਗਾ ਅਤੇ ਵਿਸ਼ਵਾਸ ਨੇ ਕਥਿਤ ਤੌਰ ‘ਤੇ ਦਿੱਲੀ ‘ਚ ਬਿਆਨ ਦਿੱਤੇ ਸਨ। ਇਸ ਲਈ ਪੰਜਾਬ ਪੁਲਿਸ ਕੋਲ ਬੱਗਾ ਨੂੰ ਗ੍ਰਿਫਤਾਰ ਕਰਨ ਅਤੇ ਵਿਸ਼ਵਾਸ ਵਿਰੁੱਧ ਪੰਜਾਬ ਵਿੱਚ ਕੇਸ ਦਰਜ ਕਰਕੇ ਦਿੱਲੀ ਜਾ ਕੇ ਕੋਈ ਅਧਿਕਾਰ ਖੇਤਰ ਨਹੀਂ ਸੀ। ਬਾਜਵਾ ਨੇ ਅੱਗੇ ਕਿਹਾ, “ਹਾਈਕੋਰਟ ਵੱਲੋਂ ਐਫਆਈਆਰਜ਼ ਨੂੰ ਰੱਦ ਕਰਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਆਪਣੇ ਵਿਰੋਧੀਆਂ ‘ਤੇ ਬਰਾਊਨੀ ਪੁਆਇੰਟ ਹਾਸਲ ਕਰਨ ਲਈ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ।
Kotakpura Firing Case : Parkash Singh Badal ਨੂੰ ਸਿੱਧੇ ਸਵਾਲ, SIT ਨੇ ਲਾਈ ਸਵਾਲਾਂ ਦੀ ਝੜੀ, ਨਵਾਂ ਖੁਲਾਸਾ
ਬਾਜਵਾ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ (ਬੀਐਫਯੂਐਚਐਸ) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਉਨ੍ਹਾਂ ਦੀ ਸਿਫ਼ਾਰਿਸ਼ ਨੂੰ ਸਾਫ਼-ਸਾਫ਼ ਠੁਕਰਾਏ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੂੰ ਇੱਕ ਹੋਰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਤਰ੍ਹਾਂ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਏ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਜੋ ਕੁਝ ਦਿਨ ਪਹਿਲਾਂ ਪੁਲਿਸ ਦੀ ਲਾਪਰਵਾਹੀ ਕਾਰਨ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ, ਦੱਖਣੀ ਅਫ਼ਰੀਕਾ ਪਹੁੰਚਣ ਵਿੱਚ ਕਾਮਯਾਬ ਹੋ ਗਿਆ ਹੈ। ਬਾਜਵਾ ਨੇ ਕਿਹਾ, “ਜੇਕਰ ਇਹ ਰਿਪੋਰਟਾਂ ਸੱਚ ਹਨ ਤਾਂ ਇਹ ਭਗਵੰਤ ਮਾਨ ਸਰਕਾਰ ਨੇ ਇਕ ਵੱਡੀ ਲਾਪ੍ਰਵਾਹੀ ਕੀਤੀ ਹੈ।
Gangster Lakhbir Landa ‘ਤੇ ਐਕਸ਼ਨ, Punjab ਲਿਆਉਣ ਦੀ ਤਿਆਰੀ | D5 Channel Punjabi
ਡਾ: ਭੀਮ ਰਾਓ ਅੰਬੇਡਕਰ ‘ਤੇ ਦੋਹਰੇ ਮਾਪਦੰਡਾਂ ਦਾ ਪੂਰੀ ਤਰ੍ਹਾਂ ਨਾਲ ਪਰਦਾਫਾਸ਼ ਕੀਤੇ ਜਾਣ ਤੋਂ ਬਾਅਦ ਬਾਜਵਾ ਨੇ ਭਾਜਪਾ ਅਤੇ ‘ਆਪ’ ਦੋਵਾਂ ਪਾਰਟੀਆਂ ‘ਤੇ ਵੀ ਹਮਲਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਕੈਬਨਿਟ ਮੰਤਰੀ ਰਾਜਿੰਦਰ ਪਾਲ ਗੌਤਮ ਨੂੰ ਕਿਉਂ ਬਰਖਾਸਤ ਕੀਤਾ? ਮੰਤਰੀ ਸਿਰਫ਼ ਉਹੀ ਦੁਹਰਾ ਰਿਹਾ ਸੀ ਜੋ ਡਾ: ਅੰਬੇਡਕਰ ਨੇ ਲਗਭਗ 66 ਸਾਲ ਪਹਿਲਾਂ ਨਾਗਪੁਰ ਵਿੱਚ ਜਨਤਕ ਤੌਰ ‘ਤੇ ਕਿਹਾ ਸੀ ਅਤੇ ਭਾਜਪਾ ਦੀ ਕੇਂਦਰ ਸਰਕਾਰ ਨੇ ਕਿਤਾਬਾਂ ਵਿੱਚ ਪ੍ਰਕਾਸ਼ਤ ਕੀਤਾ ਸੀ।
HC’s quashing of FIRs against Tejinder Pal Bagga & Kumar Vishwas is a huge embarrassment for both Arvind Kejriwal & Bhagwant Mann. HC has rapped both CMs on the knuckles telling them in no uncertain terms to refrain from misusing the state police, respecting law of the land…
— Partap Singh Bajwa (@Partap_Sbajwa) October 12, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.