IndiaTop News

ਹਿਮਾਚਲ ਪ੍ਰਦੇਸ਼ ‘ਚ ਵਾਪਰਿਆ ਇੱਕ ਹੋਰ ਭਿਆਨਕ ਸੜਕ ਹਾਦਸਾ 

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਹੀਰਾ ਨਗਰ ‘ਚ ਅੱਜ ਦੁਪਹਿਰ ਇੱਕ ਸਰਕਾਰੀ ਬੱਸ ਖੱਡ ‘ਚ ਸੜਕ ਦੇ ਨਾਲ ਲੱਗਦੀ ਖੱਡ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਐਚਆਰਟੀਸੀ ਬੱਸ ਵਿੱਚ ਕਰੀਬ 25 ਯਾਤਰੀ ਸਵਾਰ ਸਨ। ਹਾਦਸੇ ‘ਚ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਦਕਿ 2 ਲੋਕ ਅਜੇ ਵੀ ਬੱਸ ‘ਚ ਫਸੇ ਹੋਏ ਹਨ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਸ਼ਿਮਲਾ ਦੇ ਆਈਜੀਐਮਸੀ (ਇੰਦਰਾ ਗਾਂਧੀ ਮੈਡੀਕਲ ਕਾਲਜ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਦੁਪਹਿਰ ਕਰੀਬ 2.30 ਵਜੇ ਵਾਪਰਿਆ। ਬੱਸ ਕਾਂਗੜਾ ਦੇ ਨਗਰੋਟਾ ਤੋਂ ਸ਼ਿਮਲਾ ਆ ਰਹੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button