IndiaTop News

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਸੁਖਵਿੰਦਰ ਸਿੰਘ ਸੁੱਖੂ, ਮੁਕੇਸ਼ ਅਗਨੀਹੋਤਰੀ ਲੈਣਗੇ ਉਪ ਮੁੱਖ ਮੰਤਰੀ ਵਜੋਂ ਸਹੁੰ

ਹਿਮਾਚਲ ਪ੍ਰਦੇਸ਼ : ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਦਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਐਤਵਾਰ ਨੂੰ ਯਾਨੀ ਅੱਜ ਦੁਪਹਿਰ 1.30 ਵਜੇ ਹੋਵੇਗਾ।

Rahul ਦੀ ਪੰਜਾਬ ਫੇਰੀ ਤੋਂ ਪਹਿਲਾਂ ਪਿਆ ਕਲੇਸ਼, Congress ‘ਚ ਘਮਾਸਾਣ, ਹੁਣ ਕੀ ਕਰੂ High Cammand ?

ਦੱਸ ਦਈਏ ਕਿ ਬੀਤੇ ਦਿਨ ਕਾਂਗਰਸ ਵਿਧਾਇਕ ਦਲ ਦੀ ਬੈਠਕ ਕੀਤੀ ਗਈ ਸੀ ਜਿਸ ਵਿੱਚ ਇਹ ਐਲਾਨ ਕੀਤਾ ਗਿਆ ਸੀ। ਸੀਐੱਮ ਚੁਣੇ ਜਾਣ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੂ ਨੇ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ ਸੀ। ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।

ਪੁਰਾਣੀ ਇਮਾਰਤ ‘ਚ ਲੁਕੇ ਕਈ ਰਾਜ਼, ਪੰਜਾਬ ‘ਚ ਖੋਜੀਆਂ ਦਾ ਲੱਗਦੈ ਮੇਲਾ | Behlolpur | Samrala| D5 Channel Punjabi

ਸੁੱਖੂ ਨੇ ਸੀਐੱਮ ਵੱਜੋਂ ਚੁਣੇ ਜਾਣ ਤੋਂ ਬਾਅਦ ਪਾਰਟੀ ਅਤੇ ਜਨਤਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button