PunjabTop News

ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ਦੀ ਜ਼ਮੀਨ ‘ਤੇ 7.19 ਫੀਸਦੀ ਹਿੱਸੇਦਾਰੀ ਦਾ ਕੀਤਾ ਦਾਅਵਾ

ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ਦੀ ਜ਼ਮੀਨ ‘ਤੇ 7.19% ਫੀਸਦੀ ਹਿੱਸੇਦਾਰੀ ਦਾ ਦਾਅਵਾ ਕਰਦਿਆਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਰਾਇਲਟੀ ਲੈਣ ਲਈ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ।

ਸਰਕਾਰ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਬੇਤੁਕੀ ਮੰਗ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਹਿਮਾਚਲ ਪ੍ਰਦੇਸ਼ ਸਰਕਾਰ ਦੇ ਦਾਅਵੇ ਵਿਰੁੱਧ ਕਾਨੂੰਨੀ ਰਾਏ ਲੈ ਰਹੀ ਹੈ। ਕਾਰਨ ਇਹ ਹੈ ਕਿ ਜਿਸ ਸਮੇਂ ਬੀ.ਬੀ.ਐਮ.ਬੀ. ਪ੍ਰੋਜੈਕਟ ਸਥਾਪਿਤ ਕੀਤੇ ਗਏ ਸਨ, ਉਸ ਸਮੇਂ ਰਾਇਲਟੀ ਦਾ ਕੋਈ ਪ੍ਰਬੰਧ ਨਹੀਂ ਸੀ।ਹਿਮਾਚਲ ਮੰਤਰੀ ਮੰਡਲ ਦੀ ਸਬ-ਕਮੇਟੀ ਸਰਕਾਰ ਨੂੰ BBMB ਪ੍ਰੋਜੈਕਟਾਂ ਤੋਂ ਰਾਇਲਟੀ ਵਸੂਲਣ ਜਾਂ ਬਿਜਲੀ ਦੇ ਰੂਪ ਵਿੱਚ ਹਿੱਸਾ ਵਧਾਉਣ ਲਈ ਸੁਝਾਅ ਦੇਵੇਗੀ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ। ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਅਤੇ ਮਾਲ ਮੰਤਰੀ ਜਗਤ ਸਿੰਘ ਨੇਗੀ ਨੂੰ ਮੈਂਬਰ ਬਣਾਇਆ ਗਿਆ ਹੈ।ਸੈਕਟਰੀ ਪਾਵਰ ਨੂੰ ਸਬ-ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ ਕਮੇਟੀ ਦੱਸੇਗੀ ਕਿ ਮੌਜੂਦਾ ਸਮੇਂ ਵਿੱਚ ਬੀ.ਬੀ.ਐਮ.ਬੀ. ਦੁਆਰਾ ਸੰਚਾਲਿਤ ਭਾਖੜਾ ਡੈਮ ਪ੍ਰੋਜੈਕਟ (1478 ਮੈਗਾਵਾਟ), ਬਿਆਸ ਸਤਲੁਜ (990 ਮੈਗਾਵਾਟ) ਅਤੇ ਪੌਂਗ ਡੈਮ ਪ੍ਰੋਜੈਕਟ (396 ਮੈਗਾਵਾਟ) ਵਿੱਚ ਰਾਜ ਨੂੰ ਕਿਸੇ ਕਿਸਮ ਦੀ ਮੁਫ਼ਤ ਬਿਜਲੀ ਦੀ ਰਾਇਲਟੀ ਨਹੀਂ ਮਿਲ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button