Breaking NewsInternationalNewsPolitics

ਹਿਲੇਰੀ ਕਲਿੰਟਨ ਨਹੀਂ ਲੜੇਗੀ 2020 ਦੀ ਰਾਸ਼ਟਰਪਤੀ ਚੋਣ

ਵਾਸ਼ਿੰਗਟਨ: ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਕਿਹਾ ਹੈ ਕਿ ਉਹ ਸਾਲ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਸ਼ਾਮਲ ਨਹੀਂ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਉਹ ਕਿਤੇ ਨਹੀਂ ਜਾ ਰਹੀ। ਅਮਰੀਕਾ ਦੀ ਪ੍ਰਥਮ ਮਹਿਲਾ ਨੇ ਇਕ ਇੰਟਰਵਿਊ ਦੌਰਾਨ ਹੋਰ ਚੋਣ ਪ੍ਰਚਾਰ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਇਹ ਇੰਟਰਵਿਊ ਨਿਊਯਾਰਕ ਸਮਾਚਾਰ ਏਜੰਸੀ ਵੱਲੋਂ ਸੋਮਵਾਰ ਨੂੰ ਪ੍ਰਸਾਰਿਤ ਕੀਤਾ ਗਿਆ। ਅਮਰੀਕਾ ਵਿਚ ਸਾਲ 2016 ਵਿਚ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਹਾਰਨ ਵਾਲੀ ਕਲਿੰਟਨ ਨੇ ਕਿਹਾ,”ਸਾਡੇ ਦੇਸ਼ ਵਿਚ ਕੀ ਕੁਝ ਦਾਅ ‘ਤੇ ਲੱਗਾ ਹੈ, ਜਿਸ ਤਰ੍ਹਾਂ ਚੀਜ਼ਾਂ ਫਿਲਹਾਲ ਹੋ ਰਹੀਆਂ ਹਨ ਉਹ ਮੈਨੂੰ ਬਹੁਤ ਪਰੇਸ਼ਾਨ ਕਰ ਰਹੀਆਂ ਹਨ।”

Read Also ਓਬਾਮਾ, ਹਿਲੇਰੀ ਕਲਿੰਟਨ ਦੇ ਪਤੇ ‘ਤੇ ਭੇਜੇ ‘ਪਾਰਸਲ ਬੰਬ’

ਕਲਿੰਟਨ ਨੇ ਕਿਹਾ ਕਿ ਉਨ੍ਹਾਂ ਨੇ ਡੈਮੋਕ੍ਰੈਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਨ ਦੀ ਇੱਛਾ ਰੱਖਣ ਵਾਲੇ ਕਈ ਦਾਅਵੇਦਾਰਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ,”ਕਿਸੇ ਵੀ ਚੀਜ਼ ਨੂੰ ਘੱਟ ਸਮਝਣ ਦੀ ਗਲਤੀ ਨਾ ਕਰਨ, ਭਾਵੇਂ ਹੀ ਸਾਡੇ ਕੋਲ ਟਰੰਪ ਪ੍ਰਸ਼ਾਸਨ ਵੱਲੋਂ ਤੋੜੇ ਗਏ ਵਾਅਦਿਆਂ ਅਤੇ ਅਸਲੀ ਸਮੱਸਿਆਵਾਂ ਦੀ ਸੂਚੀ ਕਾਫੀ ਲੰਬੀ ਹੈ।” ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤੀ ਨਾਲ ਜੁੜੇ ਮੁੱਦਿਆਂ ‘ਤੇ ਆਪਣੀ ਗੱਲ ਰੱਖਦੀ ਰਹੇਗੀ ਤੇ ਉਨ੍ਹਾਂ ਮੁੱਦਿਆਂ ਲਈ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ ਜਿਨ੍ਹਾਂ ‘ਤੇ ਉਹ ਭਰੋਸਾ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button