EDITORIALTop News

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ

ਹੁਕਮਨਾਮਾ ਸ੍ਰੀ ਦਰਬਾਰ ਸਾਹਿਬਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਪਦ ਅਰਥ: ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।

ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button