PunjabTop News

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ। ਕਬੀਰ I ਕਹਿੰਦੇ ਹਨ -ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।੨।੧।੩੧।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button