ਹੁਣੇ-ਹੁਣੇ ਆਈ ਮਾੜੀ ਖ਼ਬਰ,ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ,ਅਕਾਲੀ ਆਗੂ ਨੇ ਤੋੜਿਆ ਦਮ
ਲੁਧਿਆਣਾ : ਹਲਕਾ ਸਮਰਾਲਾ ਦੇ ਪਿੰਡ ਸੇਹ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ। ਜਦੋਂ ਪਿੰਡ ਦੇ ਮੌਜੂਦਾ ਅਕਾਲੀ ਸਰਪੰਚ ਦੇ ਪੁੱਤਰ ਰਵਿੰਦਰ ਸਿੰਘ ਸੋਨੂੰ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਰਵਿੰਦਰ ਸਿੰਘ ਸੋਨੂੰ (38) ਅਕਾਲੀ ਪਾਰਟੀ ਦੀ ਯੂਥ ਵਿੰਗ ਦਾ ਪ੍ਰਧਾਨ ਸੀ। ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਪਿੰਡ ਦੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਿਆ ਸੀ। ਉਸ ਦੌਰਾਨ ਸਵਿੱਫਟ ਗੱਡੀ ‘ਚ ਆਏ 5-6 ਹਮਲਾਵਰਾਂ ਨੇ ਰਵਿੰਦਰ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਕਾਂਗਰਸ ਦੀ ਹਲਕਾ ਇੰਚਾਰਜ਼ ਰਾਜਵਿੰਦਰ ਕੌਰ ਭਾਗੀਕੇ ਦੀ ਵੀਡੀਓ ਵਾਇਰਲ
ਗੋਲੀਆਂ ਲੱਗਣ ਕਾਰਨ ਰਵਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੇ ਅਕਾਲੀ ਆਗੂਆਂ ਨੇ ਇਸ ਘਟਨਾ ਨੂੰ ਸਰਕਾਰ ਦੀ ਰਾਜਨੀਤਿਕ ਅਸਫਲਤਾ ਕਰਾਰ ਦਿੱਤਾ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਮਾਹੌਲ ਕਾਫ਼ੀ ਤਣਾਅ ਪੂਰਨ ਬਣਿਆ ਹੋਇਆ ਹੈ। ਖੰਨਾ ਦੇ ਐਸਐਸਪੀ ਹਰਪ੍ਰੀਤ ਸਿੰਘ ਨੇ ਮਾਮਲੇ ਦੀ ਜਾਂਚ ਕਰ ਕਾਰਵਾਈ ਕਰਨ ਦੀ ਗੱਲ ਆਖੀ ਹੈ। ਦੱਸ ਦਈਏ ਕਿ ਤਕਰੀਬਨ ਇਕ ਸਾਲ ਪਹਿਲਾਂ ਪਿੰਡ ਵਿੱਚ ਰਵਿੰਦਰ ਦੇ ਛੋਟੇ ਭਰਾ ਦੀ ਵੀ ਹੱਤਿਆ ਕਰ ਦਿੱਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.