Breaking NewsD5 specialNewsPoliticsPunjab

ਹੁਣੇ-ਹੁਣੇ ਆਈ ਵੱਡੀ ਖਬਰ,ਕਿਸਾਨਾਂ ਨੇ ਕਰਤਾ ਚੱਕਾ ਜਾਮ,ਰੋਡ ਕਰਤੇ ਸਾਰੇ ਬੰਦ !

ਪਟਿਆਲਾ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾ, ਬਿਜਲੀ ਸੋਧ ਬਿੱਲ 2020 ਰੱਦ ਸਮੇਤ ਕਈ ਮੁੱਦਿਆਂ ‘ਤੇ, ਅੱਤ ਦੀ ਗਰਮੀ ‘ਚ ਸੂਬੇ ਦਾ ਅੰਨਦਾਤਾ ਸੜਕਾਂ ਤੇ ਬੈਠਾ ਹੈ। ਸਭ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਖੁਦ ਭੁੱਖਾ ਮਰਨ ਨੂੰ ਮਜ਼ਬੂਰ ਹੋ ਰਿਹਾ ਹੈ। ਕਿਸਾਨਾਂ ‘ਤੇ ਕਦੇ ਕੁਦਰਤ ਦੀ ਮਾਰ ਤੇ ਕਦੇ ਸਰਕਾਰਾਂ ਦੀ ਮਾਰ ਪੈਂਦੀ ਆਈ ਹੈ। ਇਕ ਵਾਰ ਫਿਰ ਅੰਨਦਾਤਾ ਤੇ ਕੇਂਦਰ ਦੀ ਸਰਕਾਰ ਨੇ ਖੇਤੀ ਆਰਡੀਨੈਂਸ ਦੀ ਮਾਰ ਪਾ ਦਿੱਤੀ। ਜਿਸਦੇ ਬੋਝ ਨੂੰ ਕਿਸਾਨ ਝੱਲ ਨਹੀਂ ਸਕਦੇ। ਜਿਸਦੇ ਚੱਲਦਿਆਂ ਅੰਨਦਾਤਾ ਸਰਕਾਰਾਂ ਨੂੰ ਇਹ ਬਿਲ ਵਾਪਸ ਲੈਣ ਦੀ ਮੰਗ ਨੂੰ ਲੈਕੇ ਸੜਕਾਂ ਤੇ ਬੈਠਾ ਹੈ। ਸੂਬੇ ਭਰ ‘ਚ ਵੱਖ ਵੱਖ ਕਿਸਾਨ ਜਥੇਬੰਦੀਆਂ ਸਰਕਾਰ ਦੇ ਇਸ ਫ਼ਰਮਾਨ ਨੂੰ ਵਾਪਸ ਲੈਣ ਲਈ ਧਰਨੇ ਦੇ ਰਹੇ ਹਨ।

🔴 Live 🔴ਕੀ ਜਥੇਦਾਰ ਨੇ ਮੁੜ ਮੰਗਿਆ ਖਾਲਿਸਤਾਨ? ਪੁਲਿਸ ਨੇ ਲੱਭ ਲਿਆ ਸੈਣੀ ਦਾ ਪੱਕਾ ਟਿਕਾਣਾ?

ਕਿਸਾਨਾਂ ਦਾ ਕਹਿਣਾ ਹੈ ਕਿ ਇਕ ਤਾਂ ਪਹਿਲਾਂ ਕਿਸਾਨ ਕਰਜੇ ਦੇ ਬੋਝ ਥੱਲੇ ਦਬਿਆ ਹੋਇਆ ਹੈ ਦੂਜਾ ਹੋਰ ਬੋਝ ਪਾ ਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਤੇ ਤੋਰ ਰਹੀ ਹੈ ਸਰਕਾਰ। ਇਸ ਤੋਂ ਪਹਿਲਾਂ ਵੀ ਪੰਜਾਬ ਭਰ ‘ਚ ਕਿਸਾਨ ਜੱਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤੇ ਤੇ ਮੋਦੀ ਸਰਕਾਰ ਵਿਰੁੱਧ ਵੱਖ-ਵੱਖ ਥਾਵਾਂ ‘ਤੇ ਅਰਥੀ ਸਾੜ ਕੇ ਪ੍ਰਦਰਸ਼ਨ ਵੀ ਕੀਤੇ। ਉੱਧਰ ਕਿਸਾਨਾਂ ਦੇ ਹੱਕ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇਤਾ ਸੁਖਬੀਰ ਸਿੰਘ ਬਾਦਲ ਨੇ ਇਸ ਖੇਤੀ ਆਰਡੀਨੈਂਸ ਨੂੰ ਕਿਸਾਨਾਂ ਦੇ ਲਈ ਸਹੀ ਕਿਹਾ ਸੀ। ਭਾਜਪਾ ਤੇ ਅਕਾਲੀ ਦਲ ਤੋਂ ਇਲਾਵਾ ਇਸ ਖੇਤੀ ਆਰਡੀਨੈਂਸ ਦਾ ਹਰ ਪਾਰਟੀ ਵਿਰੋਧ ਕਰ ਰਹੀ ਹੈ। ਖੁਦ ਕਿਸਾਨ ਵੀ ਇਸ ਦਾ ਵਿਰੋਧ ਕਰ ਰਹੇ ਹਨ ਇਸ ਆਰਡੀਨੈਂਸ ਨੂੰ ਕਿਸਾਨਾਂ ਦੇ ਹੱਕ ‘ਚ ਕਹਿਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਦੋਗਲੀ ਨੀਤੀ ਵਾਲਾ ਚਿਹਰਾ ਇਕ ਵਾਰ ਫਿਰ ਜੱਗ ਜਾਹਿਰ ਹੋ ਗਿਆ।

ਲਓ ਜੀ! ਸਿਮਰਜੀਤ ਬੈਂਸ ਨੇ ਕਰਤਾ ਵੱਡਾ ਐਲਾਨ,ਪੰਜਾਬ ਦੀਆਂ ਸੜਕਾਂ ਕਰਨਗੇ ਜਾਮ!ਨਾਲ ਹੋਣਗੇ ਕਿਸਾਨ

ਇਸ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਕੇਂਦਰ ‘ਚ ਗੱਠਜੋੜ ਸਰਕਾਰ ਦੇ ਭਾਈਵਾਲ ਹੋਣ ਦੇ ਨਾਤੇ ਆਰਡੀਨੈਂਸ ਲਿਆਉਣ ‘ਚ ਅਕਾਲੀ ਦਲ ਵੀ ਸ਼ਾਮਲ ਹੈ। ਇੱਥੋਂ ਤੱਕ ਕਿ ਇਨ੍ਹਾਂ ਨੇ ਆਰਡੀਨੈਂਸਾਂ ਦੀ ਬਿਨ੍ਹਾਂ ਸ਼ਰਤ ਹਮਾਇਤ ਵੀ ਕੀਤੀ ਸੀ। ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਅਕਾਲੀਆਂ ਵੱਲੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਸੀ ਕਿ ਜਦੋਂ ਵੀ ਕੇਂਦਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ‘ਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨ੍ਹਾਂ ਦੇ ਖਿਲਾਫ ਵੋਟ ਪਾਉਣ ਲਈ ਤਿਆਰ ਰਹਿਣਗੇ ? ਸੋ ਕਿਸਾਨ ਲਗਾਤਾਰ ਖੇਤੀ ਆਰਡੀਨੈਂਸ ਦਾ ਵਿਰੋਧ ਕਰ ਰਹੇ ਹਨ। ਦੇਖਣਾ ਇਹ ਹੋਵੇਗਾ ਕਿ ਆਖਿਰ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੇ ਨਾਲ ਕੇਂਦਰ ਦੀ ਸਰਕਾਰ ਇਸ ਫੈਸਲੇ ਨੂੰ ਵਾਪਸ ਲੈਂਦੀ ਹੈ ਜਾਂ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button