Breaking NewsD5 specialEntertainmentNewsPoliticsPunjab

ਹੁਣੇ ਹੁਣੇ ਆਈ ਵੱਡੀ ਖ਼ਬਰ, ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਦੀ ਆਮ ਆਦਮੀ ਪਾਰਟੀ ਦੀ ਐਂਟਰੀ!

ਪਟਿਆਲਾ : ਵੱਡੀ ਖ਼ਬਰ ਆਮ ਆਦਮੀ ਪਾਰਟੀ ਨਾਲ ਜੁੜੀ ਹੈ। ਜਿਸ ਵਿਚ ਪੰਜਾਬ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਦੇ ਪਾਰਟੀ ‘ਚ ਸ਼ਾਮਲ ਹੋਣ ਦੀ ਚਰਚਾ ਹੈ। ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਰਾਹੀਂ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਦਾ ਪੱਲਾ ਫੜਨਗੇ। ਇਸ ਬਾਰੇ ਵਿਰੋਧੀ ਧਿਰ ਦੇ ਲੀਡਰ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨਾਲ ਅਸੀਂ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਅਨਮੋਲ ਗਗਨ ਮਾਨ ਨੂੰ ਪਾਰਟੀ ‘ਚ ਸ਼ਾਮਲ ਕਰਨ ਬਾਰੇ ਗੱਲ ਚੱਲ ਰਹੀ ਹੈ।

Singer Ranjit Bawa | ਪੰਜਾਬ ਗਾਇਕ ਰਣਜੀਤ ਬਾਵਾ ਦਾ ਮਾਮਲਾ

ਪਹਿਲਾਂ ਅਨਮੋਲ ਗਗਨ ਮਾਨ ਨਾਲ ਮਿਲੇ ਸੀ ਪਰ ਹੁਣ ਸ਼ਾਮਲ ਹੋਣ ਬਾਰੇ ਫਿਲਹਾਲ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨਾਲ ਡੀ 5 ਚੈਨਲ ਪੰਜਾਬੀ ਨੇ ਗੱਲਬਾਤ ਕੀਤੀ ਤਾਂ ਉਹਨਾਂ ਵੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਪਰ ਜਿਸ ਤਰ੍ਹਾਂ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਇਸ ਨਾਲ ਕਿਤੇ ਨਾ ਕਿਤੇ ਇਹ ਸਾਫ਼ ਹੋ ਰਿਹਾ ਹੈ ਕਿ ਆਮ ਆਦਮੀ ਪਾਰਟੀ 2022 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਚਿਹਰਿਆਂ ਨੂੰ ਪਾਰਟੀ ‘ਚ ਸ਼ਾਮਲ ਕਰੇਗੀ।

ਆਹ ਹੁੰਦਾ ਖ਼ਾਕੀ ਦਾ ਰੋਹਬ, Singer Gurnam Bhullar ਤੋਂ ਕਰਵਾਇਆ ਆਹ ਕੰਮ

ਹਾਲਾਂਕਿ ਨਵਜੋਤ ਸਿੱਧੂ ਬਾਰੇ ਵੀ ਕਈ ਵਾਰ ਖ਼ਬਰ ਉੱਡੀਆਂ ਪਰ ਸਿੱਧੂ ਨੇ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ। ਅਨਮੋਲ ਗਗਨ ਮਾਨ ਜੇਕਰ ਪਾਰਟੀ ‘ਚ ਸ਼ਾਮਲ ਹੁੰਦੇ ਨਾ ਤਾਂ ਕੀ ਉਹਨਾਂ ਨੂੰ ਵਿਧਾਨ ਸਭਾ ਦੀ ਚੋਣ ਲੜਾਈ ਜਾਵੇਗੀ ਜਾਂ ਫੇਰ ਪਾਰਟੀ ਕੋਈ ਹੋਰ ਜ਼ਿੰਮੇਵਾਰੀ ਲਗਾ ਕੇ ਪ੍ਰਚਾਰ ਲਈ ਮੈਦਾਨ ‘ਚ ਉਤਾਰੇਗੀ। ਇਸ ਸਭ ਦਾ ਜਵਾਬ ਅਨਮੋਲ ਗਗਨ ਮਾਨ ਦੇ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਮਿਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button