ਹੁਣੇ ਹੁਣੇ ਉਮੀਦਵਾਰਾਂ ਦੇ ਨਾਮ ਐਲਾਨੇ, ਬਰਗਾੜੀ ਵਾਲੇ ਲੜਨਗੇ ਲੋਕ ਸਭਾ ਚੋਣਾਂ (ਵੀਡੀਓ)
ਬਠਿੰਡਾ : ਬਰਗਾੜੀ ਮੋਰਚੇ ਨਾਲ ਜੁੜੇ ਆਗੂਆਂ ਨੇ ਬਠਿੰਡਾ ‘ਚ ਪ੍ਰੈੱਸ ਕਾਨਫ਼ਰੰਸ ਕਰਕੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਨ੍ਹਾਂ ਵਿੱਚ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ, ਬਠਿੰਡਾ ਤੋਂ ਗੁਰਦੀਪ ਸਿੰਘ ਬਠਿੰਡਾ , ਸ੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮਜੀਤ ਸਿੰਘ ਸੋਢੀ ਤੇ ਖਡੂਰ ਸਾਹਿਬ ਤੋਂ ਭਾਈ ਮੋਹਕਮ ਸਿੰਘ ਚੋਣ ਲੜਨਗੇ। ਇਹ ਐਲਾਨ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤਾ।
Read Also Bargari Insaf Morcha | ਫੇਰ ਲੱਗ ਰਿਹੈ ਬਰਗਾੜੀ ਮੋਰਚਾ, ਦਾਦੂਵਾਲ ਤੇ ਮੰਡ ਤੋਂ ਬਾਅਦ ਕੌਣ ਯਕੀਨ ਕਰੇਗਾ?
ਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਸਾਰੇ ਆਗੂ ਬਾਦਲ, ਕਾਂਗਰਸ ਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਧਿਰ ਨਾਲ ਸਮਝੌਤਾ ਕਰਨ ਲਈ ਤਿਆਰ ਹਨ। ਉੱਧਰ, ਪੰਜਾਬ ਡੈਮੋਕ੍ਰੈਟਿਕ ਫਰੰਟ ਤਹਿਤ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਲੋਕ ਇਨਸਾਫ ਪਾਰਟੀ ਤੇ ਕੁਝ ਹੋਰਨਾਂ ਦਲਾਂ ਨੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਕਰ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.