Breaking NewsD5 specialNewsPoliticsPunjab

ਹੁਣੇ ਹੁਣੇ ਕੈਪਟਨ ਨੇ ਕਰਤਾ ਵੱਡਾ ਐਲਾਨ, ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਬਾਗੋ ਬਾਗ ਹੋਏ ਪੰਜਾਬ ਦੇ ਲੋਕ

ਪਟਿਆਲਾ : ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਜਾਰੀ ਹੈ। ਹਰ ਰੋਜ ਇਸ ਮਹਾਂਮਾਰੀ ਨਾਲ ਸੰਕਰਮਿਤ ਲੋਕਾਂ ਦੇ ਅੰਕੜੇ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ ‘ਚ ਇਹ ਸੰਖਿਆ 10 ਲੱਖ ਦੇ ਪਾਰ ਹੋ ਗਈ ਹੈ। ਉਥੇ ਹੀ ਕੋਰੋਨਾ ਵਾਇਰਸ ਮਹਾਮਾਰੀ ਦੇ ਇਸ ਦੌਰ ‘ਚ ਵੀ ਪ੍ਰਾਈਵੇਟ ਹਸਪਤਾਲ ਮੁਨਾਫਾਖੋਰੀ ਕਰਨ ਤੋਂ ਬਾਜ ਨਹੀਂ ਆ ਰਹੇ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦਾ ਇਲਾਜ ਕਰਵਾਉਣ ਆ ਰਹੇ ਲੋਕਾਂ ਤੋਂ ਭਾਰੀ – ਭਰਕਮ ਰਕਮ ਵਸੂਲ ਕਰ ਰਹੇ ਹਨ। ਇਸ ਸਭ ਦੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਹਸਪਤਾਲਾਂ ‘ਚ ਮੁਨਾਫਾਖੋਰੀ ਕਰਨ ਵਾਲਿਆਂ ‘ਤੇ ਲਗਾਮ ਲਗਾਈ ਹੈ। ਕੈਪਟਨ ਸਰਕਾਰ ਨੇ ਕੋਵਿਡ-19 ਦੇ ਇਲਾਜ ਲਈ ਖ਼ਰਚੇ ਦੀ ਹੱਦ ਨਿਰਧਾਰਿਤ ਕਰ ਦਿੱਤੀ ਹੈ।

ਆਹ ਦਲੇਰ ਅਫਸਰ ਤੋਂ ਸੁਣੋਂ ਕਿਵੇਂ ਜਿੱਤੀ ਕੋਰੋਨਾ ਤੋਂ ਜੰਗ, ਦੇਖੋ ਕਿਵੇਂ ਨਿਕਲਿਆ ਮੌਤ ਦੇ ਮੂੰਹ ‘ਚੋਂ ਬਾਹਰ

ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਸਬੰਧੀ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਕੀਤਾ ਗਿਆ। ਖਰਚੇ ਸਬੰਧੀ ਇਹ ਦਰਾਂ ਡਾਕਟਰ ਕੇ. ਕੇ. ਤਲਵਾਰ ਕਮੇਟੀ ਵਲੋਂ ਨਿੱਜੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਸਬੰਧੀ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਤਹਿਤ ਇਕਾਂਤਵਾਸ ਬੈੱਡ, ਆਈ.ਸੀ.ਯੂ. ‘ਚ ਇਲਾਜ, ਹਸਪਤਾਲ ‘ਚ ਦਾਖਲ ਹੋਣ ਦੇ ਖਰਚੇ ਤੇ ਦਾਖਲ ਹੋਣ ਤੋਂ ਬਾਅਦ ਪ੍ਰਤੀਦਿਨ ਦੇ ਖਰਚੇ ਸ਼ਾਮਿਲ ਹਨ।

ਪੰਜਾਬ ਦੇ MLA ‘ਤੇ ਮਾਮਲਾ ਦਰਜ਼. ਲੱਗੇ ਗੰਭੀਰ ਇਲਜ਼ਾਮ, ਪੁਲਿਸ ਸੁੱਟੇਗੀ ਜੇਲ੍ਹ ‘ਚ?

ਸਾਧਾਰਨ ਬੁਖਾਰ ਜਿਸ ‘ਚ ਇਕਾਂਤਵਾਸ ਬੈੱਡ ਦੀ ਲੋੜ ਪੈਂਦੀ ਹੋਵੇ ਤੇ ਜਿਸ ‘ਚ ਸਾਂਭ-ਸੰਭਾਲ ਤੇ ਆਕਸੀਜਨ ਵੀ ਸ਼ਾਮਿਲ ਹੋਵੇ, ਲਈ ਦਾਖਲ ਹੋਣ ਤੋਂ ਬਾਅਦ ਪ੍ਰਤੀਦਿਨ ਦੇ ਖਰਚੇ ਸਾਰੇ ਪ੍ਰਾਈਵੇਟ ਮੈਡੀਕਲ ਕਾਲਜਾਂ/ ਐਨ.ਬੀ.ਈ. ਦੇ ਟੀਚਿੰਗ ਪ੍ਰੋਗਰਾਮ ਵਾਲੇ ਐਨ.ਏ.ਬੀ.ਐਚ. ਨਿੱਜੀ ਹਸਪਤਾਲਾਂ ਲਈ 10,000 ਰੁਪਏ ਦੇ ਹਿਸਾਬ ਨਾਲ ਨਿਰਧਾਰਤ ਕੀਤੇ ਗਏ ਹਨ, ਜਦਕਿ ਐਨ.ਏ.ਬੀ.ਐਚ. ਤੋਂ ਮਾਨਤਾ ਪ੍ਰਾਪਤ ਹਸਪਤਾਲਾਂ (ਨਿੱਜੀ ਮੈਡੀਕਲ ਕਾਲਜਾਂ ਜਿਨ੍ਹਾਂ ‘ਚ ਪੀ.ਜੀ./ ਡੀ.ਐਨ.ਬੀ. ਕੋਰਸ ਨਹੀਂ ਹੈ ਸਮੇਤ) ਹਸਪਤਾਲਾਂ ਲਈ 9000 ਰੁਪਏ ਤੇ ਐਨ.ਏ.ਬੀ.ਐਚ. ਤੋਂ ਗੈਰ-ਮਨਜ਼ੂਰਸ਼ੁਦਾ ਹਸਪਤਾਲਾਂ ਲਈ 8000 ਰੁਪਏ ਦੇ ਹਿਸਾਬ ਨਾਲ ਨਿਰਧਾਰਤ ਕੀਤੇ ਗਏ ਹਨ।

ਲਓ ਜੀ! ਢੀਂਡਸੇ ਨੂੰ ਵੱਡਾ ਝਟਕਾ! ਬਾਦਲ ਤੇ ਬ੍ਰਹਮਪੁਰਾ ਇਕੱਠੇ ਹੋ ਕੇ ਲੜਨਗੇ ਚੋਣਾਂ!

ਇਨ੍ਹਾਂ ਸ਼੍ਰੇਣੀਆਂ ਦੇ ਹਸਪਤਾਲਾਂ ਲਈ ਗੰਭੀਰ ਬੁਖਾਰ (ਆਈ.ਸੀ.ਯੂ. ‘ਚ ਪਰ ਵੈਂਟੀਲੇਟਰ ਦੀ ਲੋੜ ਤੋਂ ਬਗੈਰ) ਲਈ ਕ੍ਰਮਵਾਰ 15 ਹਜ਼ਾਰ, 14 ਹਜ਼ਾਰ ਤੇ 13 ਹਜ਼ਾਰ ਰੁਪਏ ਤੱਕ ਹੱਦ ਨਿਰਧਾਰਤ ਕੀਤੀ ਗਈ ਹੈ, ਜਦਕਿ ਬਹੁਤ ਹੀ ਨਾਜ਼ੁਕ ਸਥਿਤੀ ਵਾਲੇ ਮਰੀਜ਼ਾਂ ਲਈ ਇਹ ਦਰਾਂ ਕ੍ਰਮਵਾਰ 18 ਹਜ਼ਾਰ, 16500 ਤੇ 15 ਹਜ਼ਾਰ ਨਿਰਧਾਰਤ ਕੀਤੀਆਂ ਗਈਆਂ ਹਨ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਸਾਰੀਆਂ ਕੀਮਤਾਂ ‘ਚ ਪੀ.ਪੀ.ਈ. ਦੀ ਕੀਮਤ ਵੀ ਸ਼ਾਮਿਲ ਕੀਤੀ ਗਈ ਹੈ। ਨਿੱਜੀ ਹਸਪਤਾਲਾਂ ਨੂੰ ਮਾਮੂਲੀ ਬੁਖਾਰ ਦੇ ਮਾਮਲਿਆਂ ਦੇ ਇਲਾਜ ਲਈ ਹੱਲਾਸ਼ੇਰੀ ਦੇਣ ਹਿੱਤ ਡਾ: ਤਲਵਾਰ ਕਮੇਟੀ ਨੇ ਅਜਿਹੇ ਕੇਸਾਂ ਲਈ ਪ੍ਰਤੀਦਿਨ ਦਾਖਲਾ ਫੀਸ ਕ੍ਰਮਵਾਰ 6500 ਰੁਪਏ, 5500 ਰੁਪਏ ਅਤੇ 4500 ਰੁਪਏ ਨਿਰਧਾਰਤ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button