Breaking NewsD5 specialNewsPunjab

ਹੁਣੇ ਹੁਣੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਠੋਕ ਕੇ ਜਵਾਬ ਦਿੱਤਾ | ਅਗਲੀ ਵਾਰ ਬੋਲਣ ਤੋਂ ਪਹਿਲਾਂ ਸੋਚਿਆ ਕਰੂ | Badal

ਚੰਡੀਗੜ੍ਹ : ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗਿ੍ਰਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਚੁੱਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ।

🔴 LIVE 🔴 ਅਕਾਲੀ ਦਲ ਨੂੰ ਇਕ ਹੋਰ ਝਟਕਾ, ਭਾਜਪਾ ਵੀ ਬਾਦਲਾਂ ਦੇ ਖਿਲਾਫ਼ ਹੋਈ, ਕਰਤਾ ਵੱਡਾ ਐਲਾਨ!

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ। ਉਨ੍ਹਾਂ ਸਾਫ ਕੀਤਾ ਕਿ ਕਿਸੇ ਉਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖਿਲਾਫ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਗਰੀਬੀ ਕੀ ਹੁੰਦੀ ਐ ਏਸ ਮਾਂ ਨੂੰ ਪੁੱਛੋ, ਕੋਈ ਮਦਦ ਕਰ ਸਕਦੈ ਤਾਂ ਜ਼ਰੂਰ ਕਰੋ | ਕਮਾਉਣ ਵਾਲਾ ਵੀ ਕੋਈ ਨੀ

ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਯੂ.ਏ.ਪੀ.ਏ. ਕਾਫੀ ਸਮਾਂ ਪਹਿਲਾ ਤੋਂ ਹੀ ਵਜੂਦ ਵਿੱਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਇਹ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ।

Rafale Plane | ਅੱਜ ਭਾਰਤ ਨੂੰ ਮਿਲੇ ਰਾਫੇਲ ਜਹਾਜ਼ | ਚੀਨ ਤੇ ਪਾਕਿਸਤਾਨ ਦੀਆਂ ਚੀਕਾਂ ਕਢਾਉਣਗੇ

ਪੰਜਾਬ ਪੁਲਿਸ ਖਾਸ ਕਰ ਕੇ ਡੀ.ਜੀ.ਪੀ. ਜਿਨ੍ਹਾਂ ਦੀ ਧਰਮ ਨਿਰਪੱਖਤਾ ਅਤੇ ਆਪਣੇ ਫਰਜ਼ ਪ੍ਰਤੀ ਸਮਰਪਣ ਉਤੇ ਉਗਲੀ ਨਹੀਂ ਚੁੱਕੀ ਜਾ ਸਕਦੀ, ਖਿਲਾਫ ਸਿਆਸਤ ਤੋਂ ਪ੍ਰੇਰਿਤ ਗੁੰਮਰਾਹਕੁਨ ਪ੍ਰਚਾਰ ਰਾਹੀਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਕਰੜੇ ਹੱਥੀ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਅਜਿਹੀ ਪਾਰਟੀ ਜੋ ਕਿ ਸਿੱਖੀ ਦੀ ਅਲੰਬਰਦਾਰ ਹੋਣ ਦਾ ਦਾਅਵਾ ਕਰਦੀ ਹੈ, ਦੇ ਪ੍ਰਧਾਨ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਵੱਖਵਾਦੀ ਅਤੇ ਦਹਿਸ਼ਤਗਰਦੀ ਤੱਤਾਂ ਖਿਲਾਫ ਵਿੱਢੀ ਗਈ ਮੁਹਿੰਮ ਦੀ ਵਿਰੋਧਤਾ ਕਰ ਕੇ ਸਿੱਖਾਂ ਵਿੱਚ ਫਿਰਕੂ ਵੰਡੀਆਂ ਪਾਉਣ ਦਾ ਕੋਝਾ ਯਤਨ ਕਰ ਰਹੇ ਹਨ।

ਹੁਣੇ ਹੁਣੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਠੋਕ ਕੇ ਜਵਾਬ ਦਿੱਤਾ | ਅਗਲੀ ਵਾਰ ਬੋਲਣ ਤੋਂ ਪਹਿਲਾਂ ਸੋਚਿਆ ਕਰੂ | Badal

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦੁਨੀਆਂ ਭਰ ਦੇ ਮੁਲਕ ਐਸ.ਐਫ.ਜੇ. ਦੇ ਖਾਲਿਸਤਾਨੀ ਪੱਖੀ ਏਜੰਡੇ ਨੂੰ ਰੱਦ ਕਰ ਰਹੇ ਹਨ ਤਾਂ ਉਸ ਵੇਲੇ ਸੁਖਬੀਰ ਵੱਲੋਂ ਆਪਣੇ ਸੂਬੇ ਦੀ ਪੁਲਿਸ ’ਤੇ ਹੀ ਨਿਸ਼ਾਨਾ ਸਾਧ ਕੇ ਅਸਲ ਮਾਅਨਿਆਂ ’ਚ ਇਸ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਨੇ ਵੱਖਵਾਦੀਆਂ ਦੀਆਂ ਧਮਕੀਆਂ ਦਾ ਸਾਹਮਣਾ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਮਾਰਚ 2017 ਤੋਂ 30 ਅੱਤਵਾਦੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਅਤੇ 170 ਅਤਿਵਾਦੀ ਗ੍ਰਿਫ਼ਤਾਰ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਪੁਲਿਸ ਨੇ ਲਗਭਗ 85 ਅਤਿ ਆਧੁਨਿਕ ਰਾਈਫਲਜ਼/ਪਿਸਤੌਲ ਸਮੇਤ ਏ.ਕੇ-47 ਅਤੇ ਐਮ.ਪੀ.-9/ਐਮ.ਪੀ.-5 ਰਾਈਫਲਜ਼, ਚੀਨ ਦੇ ਬਣੇ ਤਿੰਨ ਸ਼ਕਤੀਸ਼ਾਲੀ ਡਰੋਨ, 5 ਸੈਟੇਲਾਈਟ ਫੋਨ ਅਤੇ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ ਜੋ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਸੰਕੇਤ ਹਨ।

Unlock 3 Guidelines | ਬਹੁਤ ਵੱਡੀ Breaking | ਅਨਲਾਕ 3 ਇਕ ਅਗਸਤ ਤੋਂ ਸ਼ੁਰੂ, ਨਵੇਂ ਹੁਕਮ ਸੁਣੋ

ਸੁਖਬੀਰ ਵੱਲੋਂ ਪੰਜਾਬ ਦੇ ‘ਕਾਲੇ ਦੌਰ’ ਦਾ ਜ਼ਿਕਰ ਕਰਨ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕਾਲੇ ਦੌਰ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਦੀ ਸਰਕਾਰ ਅਤੇ ਸੂਬੇ ਦੀ ਪੁਲੀਸ ਸਾਰੇ ਅਤਿਵਾਦੀਆਂ ਅਤੇ ਵੱਖਵਾਦੀ ਗਤੀਵਿਧੀਆਂ ’ਤੇ ਸ਼ਿਕੰਜਾ ਕੱਸ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਾਂ ਤੋਂ ਲਾਂਭੇ ਕਰਨ ਵਾਸਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਮੁਹਿੰਮ ਚਲਾਈ ਤਾਂ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਧਾਰਾ ਨਾਲ ਜੋੜਣ ਅਤੇ ਉਨ੍ਹਾਂ ਨੂੰ ਅੱਤਵਾਦੀ ਜਾਂ ਹਿੰਸਕ ਗਤੀਵਿਧੀਆਂ ਲਈ ਉਕਸਾਉਣ ਵਾਲੇ ਪਾਕਿਸਤਾਨ ਅਤੇ ਐਸ.ਐਫ.ਜੇ. ਦੇ ਹੱਥਠੋਕਿਆਂ ਦੇ ਮਨਸੂਬਿਆਂ ਨੂੰ ਪੱਟੜੀ ਤੋਂ ਲਾਹਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ’ਤੇ ਦੋਸ਼ ਲਾਉਣ ਜਾਂ ਗ੍ਰਿਫ਼ਤਾਰ ਕਰਨ ਦੀ ਬਜਾਏ ਅਸਲ ਵਿੱਚ ਇਨ੍ਹਾਂ ਨੂੰ ਕਾਊਂਸਿਗ ਕਰਕੇ ਸਮਝਾਇਆ ਗਿਆ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button