Breaking NewsD5 specialKissan MorchaNewsPoliticsPunjab

ਹੁਣੇ-ਹੁਣੇ ਦਿੱਲੀ ਤੋਂ ਆਈ ਵੱਡੀ ਖ਼ਬਰ, ਕੇਂਦਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ,ਖਹਿਰਾ ਸਣੇ ਕਈ ਕਿਸਾਨ ਕੀਤੇ ਗ੍ਰਿਫਤਾਰ

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਅੱਜ ਦਿੱਲੀ ਦੇ ਵੱਲ ਵੱਧ ਰਹੀਆਂ ਹਨ। ਇਸ ਸਬੰਧੀ ਖੇਤੀ ਕਾਨੂੰਨ ਦੇ ਵਿਰੋਧ ‘ਚ ਜੰਤਰ-ਮੰਤਰ ਵਿਖੇ ਰੋਸ ਜਤਾਉਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਹਿਰਾਰਸ ‘ਚ ਲੈ ਲਿਆ ਹੈ। ਦੱਸ ਦੇਈਏ ਕਿ ‘ਦਿੱਲੀ ਚਲੋ’ ਅੰਦਲੋਨ ਲਈ ਕਿਸਾਨ ਆਪਣਾ ਰਾਸ਼ਨ-ਪਾਣੀ ਨਾਲ ਲੈ ਕੇ ਆਏ ਹਨ।

BREAKING-ਹੁਣੇ-ਹੁਣੇ ਕਿਸਾਨਾਂ ਦੇ ਪ੍ਰਧਾਨ ਨੇ ਪੂਰੇ ਦੇਸ਼ ਦੇ ਕਿਸਾਨਾਂ ਲਈ ਜਾਰੀ ਕੀਤਾ ਵੱਡਾ ਫਰਮਾਨ

ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਨੂੰ ਜਿੱਥੇ ਵੀ ਰੋਕੇਗੀ, ਉੱਥੇ ਹੀ ਧਰਨੇ ‘ਤੇ ਬੈਠ ਜਾਣਗੇ। ਪੰਜਾਬ ਤੋਂ ਲੱਗਭਗ 3 ਲੱਖ ਕਿਸਾਨ 26 ਨਵੰਬਰ ਤੋਂ ‘ਦਿੱਲੀ ਚਲੋ’ ਅੰਦੋਲਨ ਤਹਿਤ ਦਿੱਲੀ ਰਵਾਨਾ ਹੋਣ ਲਈ ਤਿਆਰ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ ‘ਤੇ ਭਾਰੀ ਜਾਮ ਹਨ। ਅੰਬਾਲਾ ਨੇੜੇ ਸ਼ੰਭੂ ਬਾਰਡਰ ‘ਤੇ ਪੁਲਿਸ ਵਲੋਂ ਕਿਸਾਨਾਂ ‘ਤੇ ਪਾਣੀ ਦੀਆਂ ਬੋਛਾਰਾਂ ਛੱਡੀਆਂ ਗਈਆਂ। ਉੱਥੇ ਹੀ ਗੁੱਸਾਏ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡਿੰਗ ਤੋੜ ਦਿੱਤੇ ਹਨ। ਅੰਬਾਲਾ ਤੋਂ ਹਰਿਆਣਾ ਸਰਹੱਦ ਅੰਦਰ ਕਿਸਾਨ ਦਾਖ਼ਲ ਹੋ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button