Breaking NewsD5 specialIndiaNewsPolitics

ਹੁਣੇ ਹੁਣੇ ਦਿੱਲੀ ਤੋਂ ਆਈ ਵੱਡੀ ਖਬਰ,ਕਾਂਗਰਸ ਪਾਰਟੀ ਨੂੰ ਮਿਲੇਗਾ ਨਵਾਂ ਪ੍ਰਧਾਨ

ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਹੁਦਾ ਛੱਡੇਗੀ। ਦਰਅਸਲ ਲੰਬੇ ਸਮੇਂ ਤੋਂ ਕਾਂਗਰਸ ‘ਚ ਪੂਰੇ ਸਮੇਂ ਦੇ ਪ੍ਰਧਾਨ ਦੀ ਮੰਗ ਚੱਲ ਰਹੀ ਹੈ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਨੇ ਪਾਰਟੀ ਸਹਿਯੋਗੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਨੇ ਇਕ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ ਉਹ ਪਾਰਟੀ ਪ੍ਰਧਾਨ ਅਹੁਦੇ ਤੋਂ ਹਟਣਾ ਚਾਹੇਗੀ ਅਤੇ ਉਨ੍ਹਾਂ ਨੂੰ ਨਵਾਂ ਪ੍ਰਧਾਨ ਚੁਣਨਾ ਚਾਹੀਦਾ ਹੈ।

🔴 LIVE 🔴ਖਾਲਿਸਤਾਨੀਆਂ ਨੇ ਫੇਰ ਕਰਤਾ ਮੋਗਾ ‘ਚ ਵੱਡਾ ਕਾਂਡ,ਕਾਂਗਰਸ ਪ੍ਰਧਾਨ ਦੀ ਖਿਸਕੀ ਕੁਰਸੀ

ਦਰਅਸਲ ਬੀਤੇ ਦਿਨ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਕਿਹਾ ਕਿ ਉਹ ਹੁਣ ਪਾਰਟੀ ਦਾ ਪ੍ਰਧਾਨ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਫੁੱਲ ਟਾਇਮ ਪ੍ਰਧਾਨ ਦੀ ਚੋਣ ਕਰਨ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਪਾਰਟੀ ਦੇ ਕਈ ਨੇਤਾਵਾਂ ਨੇ ਆਪਣਾ ਹੁੰਗਾਰਾ ਦਿੱਤਾ।

Babbu Maan || Sidhu Moose Wala || Audio Viral || Viral Call Recording

ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਦਿਆਂ ਕਿਹਾ ਹੈ ਕਿ ਕਾਂਗਰਸ ਦਾ ਭਵਿੱਖ ਤੁਹਾਡੇ ਅਤੇ ਰਾਹੁਲ ਗਾਂਧੀ ਦੇ ਹੱਥ ਵਿੱਚ ਸੁਰੱਖਿਅਤ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ ਅਤੇ ਸਿਧਾਰਮਈਆ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਮੰਗ ਦੀ ਅਲੋਚਨਾ ਕਰਦਿਆਂ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਅਹੁਦਾ ਸੰਭਾਲਣ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button