Breaking NewsD5 specialNewsPunjab

ਹੁਣ ਏਸ ਸ਼ਹਿਰ ‘ਚ ਕਰੋਨਾ ਦਾ ਮਰੀਜ਼

ਫਰੀਦਕੋਟ : ਕੋਰੋਨਾ ਦਾ ਕਹਿਰ ਦਿਨੋ ਦਿਨ ਪੰਜਾਬ ਚ ਆਪਣੇ ਪੈਰ ਪਸਾਰ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ ਦਿਨ-ਬ-ਦਿਨ ਵਧਦੇ ਹੀ ਜਾ ਰਹੇ ਹਨ। ਹੁਣ ਤਾਜ਼ਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 35 ਸਾਲਾ ਵਿਅਕਤੀ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ।

ਹੁਣ ਏਸ ਸ਼ਹਿਰ ‘ਚ ਕਰੋਨਾ ਦਾ ਮਰੀਜ਼ | Breaking | Curfew

ਇਸ ਦੀ ਜਾਣਕਾਰੀ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇ. ਬੀ. ਐੱਸ. ਸਿੱਧੂ ਆਈ. ਏ. ਐੱਸ. ਨੇ ਟਵੀਟ ਕਰਕੇ ਦਿੱਤੀ ਹੈ। ਉਕਤ ਵਿਅਕਤੀ ਦਾ ਟੈਸਟ ਪੌਜ਼ੀਟਿਵ ਆਉਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵਲੋਂ ਵਿਅਕਤੀ ਦਾ ਰਿਹਾਇਸ਼ੀ ਇਲਾਕਾ ਹਰਿੰਦਰਾ ਨਗਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਵਿਭਾਗ ਵਲੋਂ ਵਿਅਕਤੀ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਸੂਚੀ ਬਣਾਈ ਜਾ ਰਹੀ ਹੈ, ਜਿਨ੍ਹਾਂ ਨੂੰ ਸ਼ਨਾਖਤ ਤੋਂ ਬਾਅਦ ਆਈਸੋਲੇਟ ਕਰਕੇ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button